The Khalas Tv Blog Punjab ਜ਼ਹਿਰੀਲੀ ਸ਼ਰਾਬ ਮਾਮਲਾ: ਲਗਾਤਾਰ ਪੰਜਵੇਂ ਦਿਨ SSP ਦਫਤਰ ਬਾਹਰ ਡਟੇ ‘ਆਪ’ ਪਾਰਟੀ ਦੇ ਲੀਡਰ
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਲਗਾਤਾਰ ਪੰਜਵੇਂ ਦਿਨ SSP ਦਫਤਰ ਬਾਹਰ ਡਟੇ ‘ਆਪ’ ਪਾਰਟੀ ਦੇ ਲੀਡਰ

 ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾ ਹੋਣ ਦੇ ਬਾਵਜੂਦ ਵੀ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ। ਅੱਜ ਲਗਾਤਾਰ ਪੰਜਵੇਂ ਦਿਨ ਤਰਨਤਾਰਨ ਵਿੱਚ ‘ਆਮ ਆਦਮੀ ਪਾਰਟੀ’ ਦੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਪਾਰਟੀ ਦੇ ਵਰਕਰ SSP ਦਫਤਰ ਬਾਹਰ ਧਰਨਾ ਦੇ ਰਹੇ ਹਨ।

 ਧਰਨੇ ‘ਤੇ ਬੈਠੇ ਪਾਰਟੀ ਦੇ ਵਰਕਰਾਂ ਵੱਲੋਂ ਹੱਥਾਂ ਵਿੱਚ ਤਖਤੀਆਂ ਫੜ੍ਹ ਕੇ ਕੈਪਟਨ ਸਰਕਾਰ ਅਤੇ SSP ਖਿਲਾਫ ਨਾਅਰੇਬਾਜੀ ਕੀਤੀ ਜਾ ਰਹੀ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਦੋਸ਼ੀਆਂ ਨੂੰ ਫੜ੍ਹਨ ਦੀ ਬਜਾਏ, ਉਹਨਾਂ ਨੂੰ ਬਾਹਰ ਕੱਢ ਦਿੱਤਾ ਹੈ।

ਵਿਧਾਇਕ ਸੰਧਵਾਂ ਨੇ ਮੰਗ ਹੈ ਜਦੋਂ ਤੱਕ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨਹੀ ਕੀਤੀ ਜਾਂਦੀ, ਉਦੋਂ ਤੱਕ ‘ਆਮ ਆਦਮੀ ਪਾਰਟੀ’ ਦਾ ਧਰਨਾਂ ਪ੍ਰਦਰਸ਼ਨ ਜਾਰੀ ਰਹੇਗਾ। ਅੱਜ ਖਾਸ ਤੌਰ ‘ਤੇ ਪਾਰਟੀ ਦੇ ਸੀਨੀਅਰ ਲੀਡਰ ਜੈ ਕਿਸ਼ਨ ਸਿੰਘ ਰੋੜੀ ਤੋਂ  ਇਲਾਵਾਂ ਹੋਰ ਵੀ ਕਈ ਲੀਡਰ ਧਰਨੇ ਵਿੱਚ ਸ਼ਾਮਿਲ ਹੋਏ।

‘ਆਮ ਆਦਮੀ ਪਾਰਟੀ’ ਦੇ ਵਰਕਰਾਂ ਤੋਂ ਇਲਾਵਾ ਇਸ ਧਰਨੇ ਵਿੱਚ ਪਹਿਲੇ ਦਿਨ ਤੋਂ ਹੀ ਜ਼ਹਿਰੀਲੀ ਸ਼ਰਾਬ ਨਾਲ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰ ਵੀ ਸ਼ਾਮਿਲ ਹਨ।

Exit mobile version