‘ਦ ਖ਼ਾਲਸ ਬਿਊਰੋ ( ਜਲੰਧਰ ) :- ਜਲੰਧਰ ਸਥਿਤ ਦਫ਼ਤਰ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਫੋਕਲ ਪੁਆਇੰਟ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈ ਗਈ ਲਹਿਰ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਲਗਾਏ ਮੇਲੇ ਦੌਰਾਨ 351 ਉਮੀਦਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ।
ਇਸ ਮੌਕੇ ਡੀ ਸੀ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਰੁਜ਼ਗਾਰ ਮੇਲੇ ਵਿੱਚ 428 ਨੌਜਵਾਨਾਂ ਨੇ ਭਾਗ ਲਿਆ। ਇਹਨਾਂ ਵਿਚੋਂ 351 ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਰੁਜ਼ਗਾਰ ਮੇਲੇ ਵਿੱਚ 14 ਕੰਪਨੀਆਂ ਨੇ ਸ਼ਿਰਕਤ ਕੀਤੀ ਤੇ ਉਨ੍ਹਾਂ ਨੌਜਵਾਨਾਂ ਦੀ ਕਾਬਲੀਅਤ ਦੇ ਆਧਾਰਿਤ ਰੁਜ਼ਗਾਰ ਦਿੱਤਾ ਹੈ। ਇਸ ਤੋਂ ਇਲਾਵਾ ਡੀਸੀ ਨੇ ਦੱਸਿਆ ਹੈ ਕਿ ਅੱਜ 29 ਸਤੰਬਰ ਭਾਵ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ ਹੈ।
ਜਲੰਧਰ ਦੇ ਡੀਸੀ ਨੇ ਕਿਹਾ ਹੈ ਕਿ ਰੁਜ਼ਗਾਰ ਮੁਹਿੰਮ ਤਹਿਤ ( WWW.PGRKAM.COM ) ਉੱਤੇ ਜਾ ਕੇ ਆਪਣਾ ਨਾਮ ਸੂਚੀ ਵਿੱਚ ਦਰਜ ਕਰਵਾਓ ਤੇ ਜੇਕਰ ਰੁਜ਼ਗਾਰ ਮੇਲੇ ਸੰਬੰਧੀ ਜਾਣਕਾਰੀ ਲਈ ਨੌਜਵਾਨ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।