India

ਨਵੇਂ ਸਾਲ ਦੇ ਪਹਿਲੇ ਹੀ ਦਿਨ ਕੰਬੀ ਦੇਸ਼ ਦੀ ਰਾਜਧਾਨੀ ਦਿੱਲੀ , ਬਣੀ ਇਹ ਵਜ੍ਹਾ

On the first day of the new year an earthquake hit Delhi the capital of the country

ਨਵੀਂ ਦਿੱਲੀ :  ਇੱਕ ਪਾਸੇ ਪੂਰਾ ਦੇਸ਼ ਅੱਜ ਨਵੇਂ ਸਾਲ ਦੇ ਜਸ਼ਨ ਮਨਾ ਰਿਹਾ ਹੈ ਤਾਂ ਦੂਜੇ ਪਾਸੇ  ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਹਰਿਆਣਾ ਦੇ ਝੱਜਰ ‘ਚ 3.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ ਜਿਸ ਦੇ ਨਾਲ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਝਟਕੇ ਮਹਿਸੂਸ ਕੀਤੇ ਗਏ।

ਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ’ਤੇ ਇਸਦੀ ਤੀਰਬਰਤਾ 3.8 ਮਾਪੀ  ਗਈ।ਇਹ ਝਟਕੇ ਸਵੇਰੇ 1.19ਵਜੇ ਮਹਿਸੂਸ ਕੀਤੇ ਗਏ।  ਇਸ ਤੋਂ ਪਹਿਲਾਂ 12 ਨਵੰਬਰ ਨੂੰ ਕੌਮੀ ਰਾਜਧਾਨੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਦੇਰ ਰਾਤ ਲੋਕ ਨਵੇਂ ਸਾਲ ਦੇ ਜਸ਼ਨਾਂ ਵਿੱਚ ਡੁੱਬੇ ਹੋਏ ਸਨ, ਜਦੋਂ ਭੂਚਾਲ ਆਇਆ। ਭੂਚਾਲ ਦਾ ਕੇਂਦਰ ਝੱਜਰ (ਹਰਿਆਣਾ) ਦੱਸਿਆ ਜਾ ਰਿਹਾ ਹੈ। ਫਿਲਹਾਲ ਭੂਚਾਲ ‘ਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਸੂਬੇ ਦੇ ਮੰਡੀ ਜ਼ਿਲੇ ‘ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ । ਮੰਡੀ ਜ਼ਿਲੇ ਦੇ ਸੁੰਦਰਨਗਰ ਨੇੜੇ ਨਲੂ ਨਾਮਕ ਸਥਾਨ ਭੂਚਾਲ ਦਾ ਕੇਂਦਰ ਰਿਹਾ ਸੀ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਸੀ। ਜ਼ਿਆਦਾਤਰ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਨਹੀਂ ਕੀਤੇ ਸਨ। ਹਾਲਾਂਕਿ ਕੁਝ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਭੂਚਾਲ ਦੀ ਜਾਣਕਾਰੀ ਸਾਂਝੀ ਕੀਤੀ ਸੀ।

ਅੱਜ ਸਵੇਰੇ ਪੰਜਾਬ ਦੇ ਗੁਆਂਢੀ ਸੂਬੇ ‘ਚ ਹਿੱਲੀ ਧਰਤੀ

ਜਾਣਕਾਰੀ ਮੁਤਾਬਿਕ ਇਹ ਭੂਚਾਲ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ‘ਚ ਮਹਿਸੂਸ ਕੀਤਾ ਗਿਆ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.80 ਸੀ ਅਤੇ ਭੂਚਾਲ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ। ਇਸ ਦੇ ਨਾਲ ਹੀ ਕਰੀਬ 44 ਕਿਲੋਮੀਟਰ ਦੇ ਦਾਇਰੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸ਼ਨੀਵਾਰ ਸਵੇਰੇ 5:51 ਵਜੇ ਧਰਤੀ ਹਿੱਲ ਗਈ ਸੀ।