ਚੰਡੀਗੜ੍ਹ : ਏਟੀਐਫਆਈ ਦੇ ਵੱਲੋਂ ਪੰਜਾਬ ਦੇ ਰਾਜਪਾਲ ਬਨਾਬਾਰੀ ਲਾਲ ਪਰੋਹਿਤ ਕੋਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ , ਦੇਸ਼ ਦੀਆਂ ਵੱਖ –ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਰੋਸ ਵਿੱਚ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਉਠਾਉਣ ਨੂੰ ਲੈ ਸ਼ਿਕਾਇਤ ਕੀਤੀ ਗਈ ਹੈ। ਇਹ ਸ਼ਿਕਾਇਤ ਏਟੀਐਫਆਈ ਫਰੰਟ ਦੇ ਮੁਖੀ ਵੀਰੇਸ਼ ਸ਼ਾਂਡਲਿਆ ਦੁਆਰਾ ਰਾਜਪਾਲ ਨੂੰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਵੀਰੇਸ਼ ਸ਼ਾਂਡਲਿਆ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤਾ ਅਤੇ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਵਿੱਚ ਤਿੰਨ ਮੰਗਾਂ ਰੱਖੀਆਂ ਗਈਆਂ ਹਨ।
- ਪਹਿਲੀ ਸ਼ਿਕਾਇਤ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਤੇ ਉਨ੍ਹਾਂ ਨੇ ਹਥਿਆਰਬੰਦ ਲੋਕਾਂ ਨੂੰ ਲੈ ਕੇ ਦਿੱਤੀ ਗਈ ਹੈ।
- ਦੂਜੀ ਸ਼ਿਕਾਇਤ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਰੋਸ ਵਿੱਚ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਉਠਾਉਣ ਨੂੰ ਲੈ ਸ਼ਿਕਾਇਤ ਕੀਤੀ ਗਈ ਹੈ ।
- ਤੀਜੀ ਸ਼ਿਕਿਤ ਖ਼ਾਲਿਸਤਾਨ ਦੇ ਸਬੰਧੀ ਦਿੱਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਵੀਰੇਸ਼ ਸ਼ਾਂਡਲਿਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਜੱਦੋ ਜਹਿਦ ਕਰ ਰਹੇ ਹਨ ਪਰ ਉਨ੍ਹਾਂ ਦੇ ਇਸ ਕੰਮ ਵਿੱਚ ਅੰਮ੍ਰਿਤਪਾਲ ਰੁਕਾਵਟ ਪੈਦਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਅੰਮ੍ਰਿਤਪਾਲ ਨਾਲ ਹਥਿਆਰਬੰਦ ਸਾਰੇ ਵਿਅਕਤੀਆਂ ਦੇ ਲਾਇੰਸੈਸ ਰੱਦ ਕਰ ਦੇਣ ਦੇ ਹੁਕਮ ਪੰਜਾਬ ਸਰਕਾਰ ਨੂੰ ਦੇਣ।
ਵੀਰੇਸ਼ ਸ਼ਾਂਡਲਿਆ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਆਪਣੇ ਬਿਆਨਾਂ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ ਅਤੇ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਅਤਿਵਾਦ ਅਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣ ਦੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
ਉਸਨੇ ਕਿਹਾ ਕਿ ਕਿਸੇ ਨੂੰ ਵੀ ਉਸਦੇ ਧਾਰਮਿਕ ਪ੍ਰਚਾਰ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤ ਛਕਾਉਣ ਦੇ ਤਰੀਕੇ ਨਾਲ ਕੋਈ ਸਮੱਸਿਆ ਨਹੀਂ ਹੈ ਪਰ ਉਸ ਦੁਆਰਾ ਦਿੱਤੇ ਗਏ ਭਾਸ਼ਣਾਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਅਤੇ ਭੜਕਾਇਆ ਜਾ ਰਿਹਾ ਹੈ।
ਕੌਮੀ ਇਨਸਾਫ ਮੋਰਚੇ ਖ਼ਿਲਾਫ਼ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਲੱਗੇ ਇਸ ਮੋਰਚੇ ਨਾਲ ਪੰਜਾ ਅਤੇ ਹਰਿਆਣਾ ਵਿੱਚ ਮਾਹੌਲ ਖਰਾਬ ਹੋ ਰਿਹਾ ਹੈ। ਉਸਨੇ ਕਿਹਾ ਕਿ ਇਸ ਮੋਰਚੇ ਨਾਲ ਸੂਬੇ ਵਿੱਚ ਹਿੰਦੂ- ਸਿੱਖ ਭਾਈਚਾਰੇ ਵਿੱਚ ਪਾੜ ਪੁਆਏ ਜਾਣ ਦੀ ਸਾਜਿਸ਼ ਘੜੀ ਜਾ ਰਹੀ ਹੈ। ਉਨ੍ਹਾਂ ਨੇ ਕਿਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਣ ਦੇਣਗੇ ਚਾਹੇ ਇਸ ਲਈ ਉਨ੍ਹਾਂ ਨੂੰ ਸੁਪਰੀਮ ਕੋਰਟ ਤੱਕ ਨਾ ਜਾਣਾ ਪਵੇ।