Punjab

74ਵੇਂ ਗਣਤੰਤਰ ਦਿਵਸ ਮੌਕੇ CM ਮਾਨ ਨੇ ਲਹਿਰਾਇਆ ਝੰਡਾ , ਕਰ ਦਿੱਤਾ ਇਹ ਐਲਾਨ

On the occasion of 74th Republic Day, CM Mann hoisted the flag and made this announcement

ਬਠਿੰਡਾ : ਦੇਸ਼ ਦੇ 74ਵੇਂ ਗਣਤੰਤਰ ਦਿਵਸ ( 74th Republic Day ) ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ( CM Bhagwant Singh Mann )   ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਵਿੱਚ 90% ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਹਨ।

ਉਨਾਂ ਨੇ ਕਿਹਾ ਕਿ ਅੱਜ  ਦੇਸ਼ ਜਿਸ ਮੁਕਾਮ ‘ਤੇ ਹੈ ਜਾਂ ਅਸੀਂ ਅੱਜ ਆਪਣੀ ਆਜ਼ਾਦੀ ਨੂੰ ਮਾਣ ਰਹੇ ਹਾਂ ਤਾਂ ਉਹ ਸਿਰਫ ਉਨ੍ਹਾਂ ਸ਼ਹੀਦਾਂ ਦੀ ਵਜ੍ਹਾ ਕਰਕੇ ਜਿਨਾਂ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਇਸ ਕਰਕੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣਾ ਬਹੁਤ ਜਰੂਰੀ ਹੈ।    ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ DC, SSP, MLA, MP, CM ਅਤੇ PM ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ ‘ਤੇ ਪੰਜਾਬੀ ਪਹਿਲੇ ਮੋਰਚੇ ‘ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਅਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ। ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਅੱਗੇ ਆਇਆ। ਆਜ਼ਾਦੀ ਸੰਗਰਾਮ ਦੌਰਾਨ ਬਹੁਤ ਸਾਰੇ ਪੰਜਾਬੀਆਂ ਨੇ ਦੇਸ਼ ਲਈ ਆਪਣੀ ਜਵਾਨੀ ਕੁਰਬਾਨ ਕੀਤੀ। ਉਨ੍ਹਾਂ ਭਗਤ ਸਿੰਘ ਦੀ ਕੁਰਬਾਨੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਮਨੁੱਖ ਆਪਣੇ ਸਾਲਾਂ ਤੋਂ ਨਹੀਂ, ਸਗੋਂ ਆਪਣੇ ਵਿਚਾਰਾਂ ਕਰਕੇ ਮਹਾਨ ਬਣਦਾ ਹੈ।

ਉਨ੍ਹਾਂ ਸਾਰਿਆਂ ਨੂੰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਜਿਸ ਦਿਨ ਮੈਂ ਆਪਣੇ ਰਿਸ਼ਤੇਦਾਰ ਨੂੰ ਬੱਸਾਂ ਲਈ, ਰੇਤ ਦੀ ਮਾਈਨਿੰਗ ਲਈ ਸਾਈਨ ਕੀਤਾ, ਸਮਝ ਲਓ ਕਿ ਉਸ ਦਿਨ ਭਗਵੰਤ ਮਾਨ ਨੇ ਆਪਣਾ ਡੈੱਥ ਵਾਰੰਟ ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਨੇ ਵਿਦੇਸ਼ ਜਾਣਾ ਹੈ ਤਾਂ ਭਗਤ ਸਿੰਘ ਦੀ ਕੁਰਬਾਨੀ ਦੇਣ ਦੀ ਕੀ ਲੋੜ ਸੀ। ਮਾਨ ਨੇ ਉਨ੍ਹਾਂ ਸਾਰਿਆਂ ਨੂੰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਸੁਰਜੀਤ ਪਾਤਰ ਦਾ ਵੀ ਹਿੱਸਾ ਪਾਇਆ। ਉਨ੍ਹਾਂ ਪੰਜਾਬ ਵਿਜੀਲੈਂਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਅਤੇ ਮੁਫਤ ਬਿਜਲੀ ‘ਤੇ 87 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ‘ਤੇ ਆਉਣ ਦੀ ਗੱਲ ਵੀ ਕਹੀ। ਉਨ੍ਹਾਂ ਨੇ  ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਵੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਸਕਦਾ ਦੀ ਪਰ ਉਨ੍ਹਾਂ ਸਰਕਾਰਾਂ ਦੀਆਂ ਨਿਅਤ ਸਾਫ਼ ਨਹੀਂ ਸੀ।

ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੇ ਸੌਹਲੇ ਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਸ ਮਹੀਨਿਆਂ ਵਿੱਚ 25886 ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦੀ ਗੱਲ ਵੀ ਕੀਤੀ ।

ਪੰਜਾਬ ਨੂੰ ਸੈਰ ਸਪਾਟੇ ਦੇ ਖੇਤਰ ਵਿੱਚ ਅਮੀਰ ਦੱਸਿਆ ਗਿਆ। ਨਰੇਗਾ ਅਤੇ ਮਨਰੇਗਾ ਨੂੰ ਵੀ ਲਾਗੂ ਕਰਨ ਦੀ ਗੱਲ ਕੀਤੀ। ਉਦਯੋਗਿਕ ਨੀਤੀ ਵਿੱਚ ਸਨਅਤਕਾਰਾਂ ਦੇ 90 ਫੀਸਦੀ ਅਨੁਭਵ ਅਤੇ ਵਿਚਾਰ ਸ਼ਾਮਲ ਹਨ।  CM ਮਾਨ ਨੇ ਕਿਹਾ ਕਿ ਹੁਣ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੇਕਰ ਉਹਨਾਂ ਦਾ ਵੀ  ਕੋਈ ਰਿਸ਼ਤੇਦਾਰ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਸਜ਼ਾ ਉਸ ਨੂੰ ਵੀ ਮਿਲੇਗੀ। ਪੰਜਾਬ ਸਰਕਾਰ quality education ਤੇ quality ਸਿਹਤ ਸੇਵਾਵਾਂ ਵੱਲ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਕੰਮ ਜਾਣ ਵੇਲੇ ਕਰਦੀਆਂ ਸੀ, ਪਰ ਅਸੀਂ ਆਉਣ ਵੇਲੇ ਹੀ ਕੰਮ ਸ਼ੁਰੂ ਕਰ ਦਿੱਤਾ।

ਸੀਐਮ ਮਾਨ ਨੇ ਐਲਾਨ ਕੀਤਾ ਹਰ ਸਾਲ 2200 ਮੁਲਾਜ਼ਮਾਂ ਦੀ ਭਰਤੀ ਹੋਵੇਗੀ ਜਿਨ੍ਹਾਂ ਵਿਚੋਂ 1800 ਕਾਂਸਟੇਬਲ ਤੇ 400 ਹੈੱਡ ਕਾਂਸਟੇਬਲ ਹੋਣਗੇ। ਉਨ੍ਹਾਂ ਕਿਹਾ ਕਿ ਸਤੰਬਰ ‘ਚ ਪੇਪਰ, ਅਕਤੂਬਰ ‘ਚ ਫਿਜ਼ੀਕਲ ਟੈਸਟ, ਨਵੰਬਰ ‘ਚ ਰਿਜ਼ਲਟ ਤੇ ਦਸੰਬਰ ‘ਚ ਭਰਤੀ ਹੋ ਜਾਵੇਗੀ ਜਿਸ ਲਈ ਕਿਸੇ ਸਿਫਾਰਸ਼ ਜਾਂ ਕੋਟੇ ਦੀ ਲੋੜ ਨਹੀਂ ਪਵੇਗੀ। ਪੰਜਾਬੀ ਨੌਜਵਾਨਾਂ ਨੂੰ ਯੋਗਤਾ ਦੇ ਹਿਸਾਬ ਨਾਲ ਨੌਕਰੀ ਮਿਲੇਗੀ।  ਨੌਜਵਾਨਾਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਬਾਹਰ ਨਹੀਂ ਜਾਣਾ ਪਵੇਗਾ। ਪੰਜਾਬ ‘ਚ 16 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ। ਬਠਿੰਡਾ ‘ਚ ਨਵਾਂ ਤੇ ਡਿਜੀਟਲ ਬੱਸ ਸਟੈਂਡ ਬਣੇਗਾ ਜਿੱਥੋਂ ਇਲੈਕਟ੍ਰੌਨਿਕ ਬੱਸਾਂ ਚੱਲਣਗੇਈ। ਪੰਜਾਬ ਨੂੰ ‘ਮਿੰਨੀ ਗੋਆ’ ਵੀ ਕਿਹਾ ਜਾਂਦਾ ਹੈ। ਇਸ ਲਈ ਇੱਥੇ ਟੂਰਿਜ਼ਮ ਨੂੰ ਉਤਸ਼ਾਹਤ ਕੀਤਾ ਜਾ ਰਿਹਾ ।

ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਵਿਚ ਪੰਜਾਬ ਦੀ ਝਾਂਕੀ ਹਟਾਏ ਜਾਣ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਰਸੇ, ਸੱਭਿਆਚਾਰ ਅਤੇ ਸ਼ਹੀਦਾਂ ਦੀ ਯਾਦਾਂ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ। ਸੂਬਾ ਸਰਕਾਰ ਆਜ਼ਾਦੀ ਸੰਗਰਾਮ ’ਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ, ਪਰ ਕੇਂਦਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਡੂੰਘੀ ਸਾਜ਼ਿਸ਼ ਘੜੀ ਹੈ।