Punjab Religion

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

On the occasion of Baba Banda Singh Bahadur's Martyrdom Day, Gurmat ceremony by Shiromani Committee

ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਪਹਿਲੇ ਬਾਦਸ਼ਾਹ ਹੋਣ ਦਾ ਮਾਣ ਹਾਸਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਬਾਰੇ ਗੱਲ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਰਾਜ ਦੇ ਉਸਰੱਈਏ ਸਨ, ਜਿਨ੍ਹਾਂ ਨੇ ਜਾਲਮਾਂ ਨੂੰ ਸੋਧ ਕੇ ਸਿੱਖ ਰਾਜ ਕਾਇਮ ਕੀਤਾ ਅਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ।

ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ ਹੋਰ ਹਾਜ਼ਰ ਸਨ।