The Khalas Tv Blog Punjab ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ
Punjab Religion

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ

On the occasion of Maharaja Ranjit Singh's death anniversary, 205 pilgrims got visas to go to Pakistan

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉੱਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ।

ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਨੇ ਦੱਸਿਆ ਕਿ ਜਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਨੂੰ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲਣ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ।

Exit mobile version