Punjab

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਆਗੂ, ਇਨਸਾਫ਼ ਦੀ ਕੀਤੀ ਮੰਗ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਯਾਨੀ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਮੂਸੇਵਾਲਾ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਿੰਡ ‘ਚ ਬਣੇ ਸਮਾਰਕ ‘ਤੇ ਪੁੱਜੇ ਹਨ।

ਸਮਾਰਕ ‘ਤੇ ਪੁੱਜੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ | ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਪਿੰਡ ਪੱਧਰ ’ਤੇ ਹੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਚੋਣਾਂ ਚੱਲ ਰਹੀਆਂ ਹਨ।

ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਪਰ ਸਿੱਧੂ ਨੂੰ ਚਾਹੁਣ ਵਾਲਿਆਂ ਲਈ ਕੋਈ ਪਾਬੰਦੀ ਨਹੀਂ ਹੈ। ਪਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਦੋ ਸਾਲ ਬੀਤ ਚੁੱਕੇ ਹਨ। ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ। ਫਿਲਹਾਲ ਅਦਾਲਤ ‘ਚ ਛੁੱਟੀਆਂ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧੇਗੀ।

ਇਸ ਮੌਕੇ ਕਈ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਥੇ ਹੀ ਪੰਜਾਬ ਦੇ ਸਾਬਕਾ ਸੀ. ਐੱਮ. ਅਤੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਿੱਧੂ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਉਹ ਦੋਵੇਂ ਬੈਠੇ ਹੱਸਦੇ ਹੋਏ ਨਜ਼ਰ ਆ ਰਹੇ ਹਨ।

ਨਾਲ ਹੀ ਚੰਨੀ ਨੇ ਇਕ ਹੋਰ ਤਸਵੀਰ ਸਾਂਝੀ ਕੀਤੀ ਹੈ, ਜਿਸ ‘ਚ ਉਹ ਸਿੱਧੂ ਦੀ ਤਸਵੀਰ ਹੱਥ ‘ਚ ਫੜ੍ਹ ਕੇ ਉਸ ਲਈ ਇਨਸਾਫ਼ ਮੰਗਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕੈਪਸ਼ਨ ‘ਚ ਲਿਖਿਆ ਹੈ, ”ਪੰਜਾਬ ਦੇ ਹੀਰੇ ਵਰਗੇ ਪੁੱਤ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਹੈ ਪਰ 2 ਸਾਲ ਬੀਤਣ ‘ਤੇ ਵੀ ਉਸ ਦੇ ਕਾਤਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਪਰ ਸਿੱਧੂ ਮੂਸੇਵਾਲੇ ਦੇ ਇਨਸਾਫ਼ ਦੀ ਲੜਾਈ ਅਸੀਂ ਜਾਰੀ ਰੱਖਾਂਗੇ ਅਤੇ ਸਮਾਂ ਆਉਣ ‘ਤੇ ਇਸ ਦਾ ਇਨਸਾਫ਼ ਅਸੀਂ ਜ਼ਰੂਰ ਕਰਾਂਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ

“ਅੱਖੀਆਂ ’ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ,
ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ
Miss you Yara … ਤੂੰ ਹਮੇਸ਼ਾ ਸਾਡੇ ਦਿਲਾਂ ਵਿਚ ਰਹੇਂਗਾ

https://x.com/RajaBrar_INC/status/1795641531854176354?ref_src=twsrc%5Etfw%7Ctwcamp%5Etweetembed%7Ctwterm%5E1795641531854176354%7Ctwgr%5E%7Ctwcon%5Es1_&ref_url=about%3Asrcdoc

ਰਾਣਾ ਗੁਰਜੀਤ ਨੇ ਟਵੀਟ ਕਰਦਿਆਂ ਕਿਹਾ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸਿੱਧੂ ਮੂਸੇਵਾਲਾ ਨੇ ਆਪਣੀ ਮਿਹਨਤ ਤੇ ਲਗਨ ਨਾਲ ਆਪਣੇ ਮਾਤਾ ਪਿਤਾ ਤੋਂ ਇਲਾਵਾ ਪੂਰੇ ਪੰਜਾਬ ਦਾ ਵੀ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਵੇ।

https://x.com/RanaGurjeetS/status/1795647652966941174?ref_src=twsrc%5Etfw%7Ctwcamp%5Etweetembed%7Ctwterm%5E1795647652966941174%7Ctwgr%5E53e63412e7a245d6d3318e68807188f8bebdc044%7Ctwcon%5Es1_&ref_url=https%3A%2F%2Fwww.rozanaspokesman.in%2Fentertainment%2Fpollywood%2F290524%2Fsidhu-moosewala-death-anniversary-news-in-punjabi.html