The Khalas Tv Blog Punjab ਇੱਕ ਵਾਰ ਫਿਰ ਸਿੱਧੂ ਦੇ ਨਿਸ਼ਾਨੇ ‘ਤੇ ਪੰਜਾਬ ਸਰਕਾਰ
Punjab

ਇੱਕ ਵਾਰ ਫਿਰ ਸਿੱਧੂ ਦੇ ਨਿਸ਼ਾਨੇ ‘ਤੇ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ‘ਚ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕੀਤਾ ਹੈ। ਸਿੱਧੂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਅਤੇ ਅੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਦੇ ਮੁੱਦੇ ਨੂੰ ਲੈ ਕੇ ਕੀਤੀ।

ਨਵਜੋਤ ਸਿੱਧੂ ਨੇ ਕਿਹਾ ਕਿ ‘2019 ਵਿੱਚ ਉਨ੍ਹਾਂ ਨੇ ਪੰਜਾਬ ‘ਚ ਚੋਣ ਮੁਹਿੰਮ ਦਾ ਆਰੰਭ ਅਤੇ ਅੰਤ ਇੱਕੋ ਮੰਗ ਨਾਲ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਹੋਵੇ, ਦੋਸ਼ੀਆਂ ਨੂੰ ਸਜ਼ਾ ਹੋਵੇ ਅਤੇ ਉਨ੍ਹਾਂ ਨੂੰ ਬਚਾਉਣ “ਵਾਲੇ” ਨੂੰ ਵੀ ਸਜ਼ਾ ਦਿੱਤੀ ਜਾਵੇ। ਹੁਣ ਸਾਡੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਦਿੱਲੀ ਜਾ ਕੇ ਮਾਣਯੋਗ ਹਾਈ ਕਮਾਂਡ ਨੂੰ ਸੱਚ ਲਾਜ਼ਮੀ ਦੱਸਣਾ ਚਾਹੀਦਾ ਹੈ, ਜੋ ਮੈਂ ਲਗਾਤਾਰ ਦੱਸ ਰਿਹਾ ਹਾਂ’।

Exit mobile version