‘ਦ ਖ਼ਾਲਸ ਬਿਊਰੋ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਇੱਕ ਰੋਜ਼ਾ ਸੈਸ਼ਨ ਵਿੱਚ ‘ਆਪ’ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ ’ਤੇ ਬੁਲਾਇਆ ਗਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰੇਗੀ। ਭਗਵੰਤ ਮਾਨ ਸਰਕਾਰ ਦਾ ਇਹ ਪਹਿਲਾ ਵਿਸ਼ੇਸ਼ ਸੈਸ਼ਨ ਹੈ ਜਿਸ ਵਿੱਚ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰੀ ਨੇ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਸੇਵਾ ਨਿਯਮ ਲਾਗੂ ਕਰਨ ਤੇ ਉਸ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਪੰਜਾਬ ਦੀ ਸੱਤਾਧਾਰੀ ਧਿਰ ਸਮੇਤ ਹੋਰ ਰਾਜਸੀ ਧਿਰਾਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ।