Punjab

ਚਲਦੀ ਕਾਰ ਨੂੰ ਲੱਗੀ ਅੱਗ, ਇਕ ਪਰਿਵਾਰ ‘ਚ ਛਾਇਆ ਮਾਤਮ

ਬਰਨਾਲਾ (Barnala) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਚਲਦੀ ਆਲਟੋ ਕਾਰ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਪਿੰਡ ਦਰਾਜ ਦਾ ਰਹਿਣ ਵਾਲਾ ਸੀ। ਉਹ ਬਰਨਾਲਾ ਦੇ ਮੋਗਾ ਬਾਈਪਾਸ ‘ਤੇ ਜਾ ਰਿਹਾ ਸੀ ਤਾਂ ਅਚਾਨਕ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਜਗਤਾਰ ਸਿੰਘ ਪਿੰਡ ਦਰਾਜ ਦਾ ਵਸਨੀਕ ਸੀ ਅਤੇ ਉਹ ਕਿਸੇ ਕੰਮ ਲਈ ਬਰਨਾਲਾ ਜਾ ਰਿਹਾ ਸੀ ਤਾਂ ਅਚਾਨਕ ਇਹ ਭਾਣਾ ਵਾਪਰ ਗਿਆ।

ਦੱਸ ਦੇਈਏ ਕਿ ਮ੍ਰਿਤਕ ਘਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ ਅਤੇ ਉਹ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਕਾਰ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿਰਗੇਡ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਲੋਕਾਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਬਹੁਤ ਭਿਆਨਕ ਸੀ, ਜਿਸ ਕਰਕੇ ਫਾਇਰ ਬਿਰਗੇਡ ਨੂੰ ਬੁਲਾਉਣਾ ਪਿਆ। ਅੱਗ ਇੰਨੀ ਖਤਰਨਾਕ ਸੀ ਕਿ ਗੱਡੀ ਵਿੱਚ ਸਵਾਰ ਵਿਅਕਤੀ ਬਾਹਰ ਹੀ ਨਹੀਂ ਨਿਕਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ –  ਰਵਨੀਤ ਬਿੱਟੂ ਨੇ ਅੰਮ੍ਰਿਤਪਾਲ ਨੂੰ ਲੈ ਕੇ ਦਿੱਤਾ ਵੱਡਾ ਬਿਆਨ