Punjab

‘ਇੱਕ ਸੌ ਸੱਤਰ ਕਰੋੜ ਦਾ ਮਾਲਕ ਚੰਨੀ ਗਰੀਬ ਨਹੀਂ’

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇੱਕ ਸੌ ਸੱਤਰ ਕਰੋੜ ਦੇ ਮਾਲਕ ਚਰਨਜੀਤ ਸਿੰਘ ਚੰਨੀ ਨੂੰ ਗ਼ਰੀਬ ਦਸ  ਮੁੱਖ ਮੰਤਰੀਆਂ ਚਿਹਰਾ ਐਲਾਨਣ ਵਾਲੇ    ਰਾਹੁਲ ਗਾਂਧੀ ਲਈ ਉਹ  ਗ਼ਰੀਬ ਹੋ ਸਕਦਾ ਹੈ  ਪਰ ਕਰੋੜਾਂ ਦਾ ਮਾਲਕ ਸੱਚਮੁੱਚ ਗ਼ਰੀਬ ਨਹੀਂ ਹੈ।  ਚੰਨੀ ਦੇ ਰਿਸ਼ਤੇਦਾਰ ਨੇ ਈਡੀ ਕੋਲ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਜੋ ਪੈਸਾ ਬਰਾ ਮਦ ਹੋਇਆ ਹੈ ਉਹ ਅਫਸਰਾਂ ਦੀਆਂ ਬਦਲੀਆਂ ਦਾ ਹੈ। ਜਿਸ ਤੋਂ ਸਾਫ ਜ਼ਾਹਿਰ ਹੈ ਕਿ ਭ੍ਰਿਸ਼ਟਾ ਚਾਰ ਰਾਹੀਂ ਚੰਨੀ ਨੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ।

ਅੱਜ ਚੰਡੀਗੜ੍ਹ ‘ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ ਹਨ।  ਪਹਿਲਾਂ ਕੈਪਟਨ ਅਮਰਿੰਦਰ ਸਿੰਘ ‘ਤੇ ਦੂਜਾ ਚਰਨਜੀਤ ਸਿੰਘ ਚੰਨੀ ਅਤੇ ਦੋਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ‘ਤੇ ਹਮ ਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮਹਿਲਾਂ ਦੇ ਦਰਵਾਜ਼ੇ ਪਿਛਲੇ ਪੰਜ ਸਾਲਾਂ ਤੋਂ ਆਮ ਲੋਕਾਂ ਲਈ ਬੰਦ ਹੀ ਰਹੇ।  ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਦੂਜੇ ਮੁੱਖ ਮੰਤਰੀ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਵਿੱਚ ਹੀ ਪੰਜਾਬ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਇਸ ਬਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਚਾਹੁੰਦੇ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਬਾਰ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਹੈ।