The Khalas Tv Blog Punjab ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਤਿੰਨ ਔਰਤਾਂ ਜ਼ਖਮੀ
Punjab

ਮਾਨਸਾ ਜ਼ਿਲ੍ਹੇ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਤਿੰਨ ਔਰਤਾਂ ਜ਼ਖਮੀ

‘ਦ ਖ਼ਾਲਸ ਬਿਊਰੋ :- ਮਾਨਸਾ ਦੇ ਪਿੰਡ ਮੀਆਂ ਵਿੱਚ ਖੇਤਾਂ ਵਿੱਚ ਨਰਮਾ ਚੁਗਦੇ ਹੋਏ ਮਜ਼ਦੂਰਾਂ ‘ਤੇ ਅਸਮਾਨੀ ਬਿਜਲੀ ਡਿੱਗ ਗਈ, ਜਿਸ ਨਾਲ ਇੱਕ ਮਜ਼ਦੂਰ ਰਾਧੇ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਸਾਰੇ ਮਜ਼ਦੂਰ ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੇ ਖੇਤਾਂ ਵਿੱਚ ਨਰਮਾ ਚੁਗ ਰਹੇ ਸਨ।

ਘਟਨਾ ਸਮੇਂ ਮੌਕੇ ‘ਤੇ ਮੌਜੂਦ ਬਲਵਿੰਦਰ ਸਿੰਘ ਨੇ ਦੱਸਿਆ ਕਿ 15 ਦੇ ਕਰੀਬ ਮਜ਼ਦੂਰ ਉਨ੍ਹਾਂ ਦੇ ਖੇਤ ਵਿੱਚ ਨਰਮਾ ਚੁਗ ਰਹੇ ਸਨ ਤਾਂ ਅਚਾਨਕ ਆਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ 25 ਸਾਲਾ ਮਜ਼ਦੂਰ ਰਾਧੇ ਲਾਲ ਦੀ ਮੌਤ ਹੋ ਗਈ ਜਦਕਿ ਤਿੰਨ ਔਰਤਾਂ ਜ਼ਖ਼ਮੀ ਹੋ ਗਈਆਂ। ਇਸਦੇ ਨਾਲ ਹੀ ਮੁਕਤਸਰ ਸਾਹਿਬ ਨੇੜੇ ਪਿੰਡ ਗੁਲਾਬੇਵਾਲਾ ਵਿਖੇ ਸਥਿਤ ਮਾਲਵਾ ਪਾਵਰ ਪਲਾਂਟ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ। ਪਾਵਰ ਪਲਾਂਟ ‘ਚ ਅੱਗ ਨਾਲ ਪਰਾਲੀ ਦੀਆਂ ਗੱਠਾ ਸੱੜ ਕੇ ਸਵਾਹ ਹੋ ਗਈਆਂ। ਅੱਗ ਨੂੰ ਕਾਬੂ ਕਰਨ ਲਈ ਵੱਡੇ ਪੱਧਰ ‘ਤੇ  ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲਗੀਆਂ ਹੋਈਆਂ ਹਨ।

Exit mobile version