‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ 65 ਸਾਲਾ ਕਿਸਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ ਹੈ। ਦਰਸ਼ਨ ਸਿੰਘ ਪਿਛਲੇ ਦਿਨੀਂ ਹੀ ਦਿੱਲੀ ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਲਈ ਗਏ ਸਨ। ਜਦੋਂ ਉਹ ਪਿੰਡ ਪਰਤੇ ਤਾਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਿਸਾਨ ਦੀ ਜ਼ਮੀਨ ਨਹੀਂ ਹੈ।
ਉਨ੍ਹਾਂ ਦੇ ਪਿੰਡ ਫੂਲ ਵਿੱਚ ਬੀਕੇਯੂ ਕ੍ਰਾਂਤੀਕਾਰੀ ਪੰਜਾਬ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦਾ ਝੰਡਾ ਪਾ ਕੇ ਦਰਸ਼ਨ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਕਿਸਾਨ ਲੀਡਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਰਾਸ਼ੀ ਤੁਰੰਤ ਮੁਹੱਈਆ ਕਰਵਾਈ ਜਾਵੇ।