The Khalas Tv Blog India ਕਿਸਾਨੀ ਅੰਦੋਲਨ ਦੀ ਜਿੱਤ ਲਈ ਇੱਕ ਹੋਰ ਕਿਸਾਨ ਨੇ ਹਾਰੀ ਜ਼ਿੰਦਗੀ
India Punjab

ਕਿਸਾਨੀ ਅੰਦੋਲਨ ਦੀ ਜਿੱਤ ਲਈ ਇੱਕ ਹੋਰ ਕਿਸਾਨ ਨੇ ਹਾਰੀ ਜ਼ਿੰਦਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਲਗਾਤਾਰ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਨੂੰ ਜਿੱਥੇ ਕੁਦਰਤੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਕਿਸਾਨੀ ਅੰਦੋਲਨ ਤੋਂ ਕਈ ਦੁੱਖਦਾਈ ਖਬਰਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ।

ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਮਹਿੰਦਰ ਸਿੰਘ ਦੀ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋ ਗਈ ਹੈ। ਇਹ ਕਿਸਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਸਵਾਲ ਦਾ ਰਹਿਣ ਵਾਲਾ ਹੈ। ਮਹਿੰਦਰ ਸਿੰਘ ਦੀ ਉਮਰ ਕਰੀਬ 65 ਸਾਲ ਸੀ। ਮਹਿੰਦਰ ਸਿੰਘ ਦੀ ਸਿਰਫ ਚਾਰ ਕੁ ਵਿੱਘੇ ਜ਼ਮੀਨ ਸੀ। ਮਹਿੰਦਰ ਸਿੰਘ ਕੁੱਝ ਦਿਨ ਪਹਿਲਾਂ ਹੀ ਦਿੱਲੀ ਧਰਨੇ ਤੋਂ ਵਾਪਸ ਪਰਤਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸਰਕਾਰ ਨੂੰ ਇਸ ਗਰੀਬ ਕਿਸਾਨ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ।

Exit mobile version