‘ਦ ਖ਼ਾਲਸ ਬਿਊਰੋ : ਵੋਟਾਂ ਦੀ ਆਪਸੀ ਰੰਜਿਸ਼ ਦੇ ਚਲਦਿਆਂ ਪਿੰਡ ਬਾਸਰਕੇ ਵਿੱਚ ਅਕਾਲੀ ਦਲ ਅਤੇ ਕਾਂਗਰਸੀਆਂ ਵਿੱਚ ਲੜਾਈ ਹੋ ਗਈ। ਲੜਾਈ ਦੌਰਾਨ ਗੋਲੀ ਚੱਲਣ ਦੀ ਖਬਰ ਹੈ। ਲੜਾਈ ਦੌਰਾਨ ਇਕ ਵਿਅਕਤੀ ਜ਼ ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਲੜਾਈ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਭਿੱਖੀਵਿੰਡ ਅਤੇ ਐੱਸ.ਐੱਚ.ਓ. ਖਾਲੜਾ ਵਲੋਂ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ |