India International Punjab

ਇਟਲੀ ਵਿਚ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦੇ ਸਿਲਸਿਲੇ ਵੱਧਦੇ ਜਾ ਰਹੇ ਹਨ।  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਇੱਕ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਟਲੀ ਦੇ ਜ਼ਿਲ੍ਹਾ ਬੈਰਗਾਮੋ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ ਇਟਲੀ ਵਿਚ ਰਹਿ ਰਿਹਾ ਸੀ।

ਉਹ ਇਟਲੀ ਵਿਚ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਢਾਈ ਸਾਲਾ ਮਾਸੂਮ ਨੂੰ ਛੱਡ ਗਿਆ ਹੈ। ਇਸ ਕਾਰ ਹਾਦਸੇ ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਹਰਲਾਲਪੁਰ ਦਾ 22 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਹਾਦਸਾਗ੍ਰਸਤ ਕਾਰ ਨੂੰ ਚਲਾ ਰਿਹਾ ਸੀ। ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਦੋਵੇਂ ਪੰਜਾਬੀ ਅਪਣੇ ਕੰਮ ਤੋਂ ਘਰ ਨੂੰ ਪਰਤ ਰਹੇ ਸਨ। ਇਸ ਦੌਰਾਨ ਅਚਾਨਕ ਇਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਇਕ ਪੋਲ ਨਾਲ ਟਕਰਾ ਗਈ। ਹਾਦਸੇ ਵਿਚ ਕੁਲਵੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਜਸਪ੍ਰੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ। ਇਸ ਹਾਦਸੇ ਤੋਂ ਬਾਅਦ ਇਟਲੀ ਵਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ – ਚੰਡੀਗੜ੍ਹ ਦੇ ਮੋਬਾਈਲ ਟਾਵਰ ‘ਤੇ ਚੜ੍ਹਿਆ ਹਰਿਆਣਾ ਦਾ ਨੌਜਵਾਨ, ਹੇਠਾਂ ਛਾਲ ਮਾਰਨ ਦੀ ਦਿੱਤੀ ਧਮਕੀ