Punjab

ਰੋਪੜ ਦਾ ਇੱਕ ਯੂਨਿਟ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਿਜਲੀ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਰੋਪੜ ਥਰਮਲ ਪਲਾਂਟ ਦਾ ਇੱਕ ਉਤਪਾਦ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ ਹੈ। ਇਸ ਤੋਂ ਪਹਿਲਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟ ਵੀ ਬੰਦ ਹੋ ਗਏ ਸਨ। ਰੋਪੜ ਪਲਾਂਟ ਦੇ ਯੂਨਿਟ ਨੰਬਰ ਤਿੰਨ ਤੋਂ ਰਾਤ 11.33 ਵਜੇ ਬੁਆਇਲਰ ਲੀਕੇਜ਼ ਹੋਣ ਲੱਗੀ, ਜਿਸ ਕਾਰਨ ਉਸ ਨੂੰ ਬੰਦ ਕਰਨਾ ਪਿਆ। ਬੰਦ ਹੋਇਆ ਯੂਨਿਟ 210 ਮੈਗਾਵਾਟ ਆਧਾਰਤ ਸੀ।

ਪੰਜਾਬ ਵਿੱਚ ਬਿਜਲੀ ਸੰਕਟ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਉਮੀਦ ਤਾਂ ਇਹ ਵੀ ਜਤਾਈ ਜਾ ਰਹੀ ਹੈ ਕਿ ਸਿਆਸੀ ਪਾਰਟੀਆਂ 2022 ਦੀਆਂ ਚੋਣਾਂ ਲਈ ਬਿਜਲੀ ਸੰਕਟ ਦੇ ਮੁੱਦੇ ਨੂੰ ਆਪਣੇ ਮੈਨੀਫੈਸਟੋ ਵਿੱਚ ਸ਼ਾਮਿਲ ਕਰ ਸਕਦੀਆਂ ਹਨ। ਬਿਜਲੀ ਸੰਕਟ ਕਾਰਨ ਆਮ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰੇਲੂ ਕੰਮਾਂ ਅਤੇ ਖੇਤੀਬਾੜੀ ਕੰਮਾਂ ਵਿੱਚ ਇੱਕ ਪ੍ਰਕਾਰ ਦੀ ਖੜੋਤ ਜਿਹੀ ਆ ਗਈ ਹੈ।

Comments are closed.