ਬੀਤੀ ਸ਼ਾਮ ਤਰਨ ਤਾਰਨ ਜ਼ਿਲ੍ਹੇ ਦੇ ਕੈਰੋਂ ਪਿੰਡ ਦੀ ਦਾਣਾ ਮੰਡੀ ਵਿਖੇ ਇੱਕ ਭਿਆਨਕ ਘਟਨਾ ਵਾਪਰੀ, ਜਿਸ ਵਿੱਚ ਕਾਰ ਸਵਾਰ ਅਣਪਛਾਤੇ ਨੌਜਵਾਨਾਂ ਨੇ ਸਕਾਰਪੀਓ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਉੱਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ।
ਇਸ ਹਮਲੇ ਵਿੱਚ ਪਿੰਡ ਕਰਮੂਵਾਲਾ ਵਾਸੀ 19 ਸਾਲਾ ਸਮਰਬੀਰ ਸਿੰਘ ਨੂੰ ਗੰਭੀਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸਦੀ ਇੱਕ ਨਿੱਜੀ ਹਸਪਤਾਲ ਪਹੁੰਚਣ ‘ਤੇ ਮੌਕੇ ਤੇ ਹੀ ਮੌਤ ਹੋ ਗਈ
ਦੂਜੇ ਪਾਸੇ, ਪਿੰਡ ਮਰਹਾਣਾ ਵਾਸੀ ਸੌਰਵਦੀਪ ਸਿੰਘ ਨੂੰ ਵੀ ਗੋਲੀਆਂ ਲੱਗੀਆਂ ਹਨ ਅਤੇ ਉਹ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਅਭਿਆਨ ਚਲਾਇਆ ਹੈ। ਇਸ ਘਟਨਾ ਨੇ ਖੇਤਰ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕਾਂ ਵਿੱਚ ਰੋਹ ਵੀ ਹੈ।
ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਅਨੁਸਾਰ, ਇਹ ਵੈਰ-ਵਿਰੋਧ ਜਾਂ ਕਿਸੇ ਹੋਰ ਕਾਰਨ ਨਾਲ ਜੁੜੀ ਹੋ ਸਕਦੀ ਹੈ, ਪਰ ਪੂਰੀ ਜਾਂਚ ਜਾਰੀ ਹੈ।