‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਖਜਾਨਾ ਖਾਲੀ ਹੈ। ਸੰਧਵਾਂ ਨੇ ਕਿਹਾ ਕਿ ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕਰ ਦਿੱਤਾ ਹੈ ਜਿਸ ਨੂੰ ਹੌਲੀ ਹੌਲੀ ਭਰਿਆ ਜਾਵੇਗਾ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ।