‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਭਗਵੰਤ ਮਾਨ ਹੁਣ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਿਕ 16 ਮਾਰਚ ਨੂੰ ਭਗਵੰਤ ਮਾਨ ਇਕੱਲੇ ਹੀ ਸਹੁੰ ਚੁੱਕਣਗੇ। ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਜਦਕਿ ਬਾਕੀ ਮੰਤਰੀ ਬਾਅਦ ਵਿੱਚ ਸਹੁੰ ਚੁੱਕਣਗੇ।
