‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸੀਨੀਅਰ ਲੀਡਰ ਮਾਸਟਰ ਮੋਹਨ ਲਾਲ ਨੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਬੀਜੇਪੀ ਕੇਂਦਰ ਸਰਕਾਰ ਨੂੰ ਸਮਝਾਉਣ ਵਿੱਚ ਨਾਕਾਮ ਰਹੀ ਹੈ। ਪੰਜਾਬ ਬੀਜੇਪੀ ਨੂੰ 2022 ਦੀਆਂ ਚੋਣਾਂ ਵਿੱਚ ਇਸਦਾ ਨੁਕਸਾਨ ਝੱਲਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬੀਜੇਪੀ ਦੇ ਹੱਥੋਂ ਗੱਲ ਖਿਸਕ ਗਈ ਹੈ, ਜਿਸਦਾ ਮੈਨੂੰ ਅਫਸੋਸ ਹੈ’।
ਉਨ੍ਹਾਂ ਕਿਹਾ ਕਿ ‘ਅਨਿਲ ਜੋਸ਼ੀ ਪਾਰਟੀ ਦਾ ਵਿਰੋਧ ਨਹੀਂ ਕਰ ਰਿਹਾ, ਉਹ ਕਿਸਾਨਾਂ ਦੀ ਹਮਾਇਤ ਕਰ ਰਿਹਾ ਹੈ। ਉਨ੍ਹਾਂ ਬਸ ਇਹੀ ਕਿਹਾ ਕਿ ਜੇ ਬੀਜੇਪੀ ਆਪਣੇ-ਆਪ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਕਿਸਾਨਾਂ ਦਾ ਮਸਲਾ ਹੱਲ ਹੋਣਾ ਚਾਹੀਦਾ ਹੈ। ਜੇ ਇਹ ਕਿਸਾਨੀ ਮੁੱਦਾ ਲੰਮੇ ਸਮੇਂ ਲਈ ਲਗਾਤਾਰ ਚੱਲਦਾ ਰਿਹਾ ਤਾਂ ਯਕੀਨਨ ਪੰਜਾਬ ਬੀਜੇਪੀ ਨੂੰ ਨੁਕਸਾਨ ਹੋਣ ਵਾਲਾ ਹੈ’।