The Khalas Tv Blog Punjab ਮੋਦੀ ਦੇ ਰੈਲੀ ਕਰਨ ਤੋਂ ਇੱਕ ਦਿਨ ਪਹਿਲਾਂ ਸੂਬਾ ਸਰਕਾਰ ਪਾਬੰਦੀ ਲਾਉਣ ਦੇ ਰੌਂਅ ‘ਚ
Punjab

ਮੋਦੀ ਦੇ ਰੈਲੀ ਕਰਨ ਤੋਂ ਇੱਕ ਦਿਨ ਪਹਿਲਾਂ ਸੂਬਾ ਸਰਕਾਰ ਪਾਬੰਦੀ ਲਾਉਣ ਦੇ ਰੌਂਅ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿੱਚ ਰੈਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਸੋਨੀ ਨੇ ਕਿਹਾ ਕਿ ਜਦੋਂ ਅਸੀਂ ਕਰੋਨਾ ਨੂੰ ਫੈਲਣ ਤੋਂ ਰੋਕਣ ਲਈ ਸਕੂਲ-ਕਾਲਜ ਬੰਦ ਕਰ ਰਹੇ ਹਾਂ ਤਾਂ ਅਜਿਹੀ ਰੈਲੀ ਵਿੱਚ ਭੀੜ ਇਕੱਠੀ ਕਰਨ ਦੀ ਇਜਾਜ਼ਤ ਕਿਉਂ ਦਿੱਤੀ ਜਾ ਰਹੀ ਹੈ। ਸੋਨੀ ਨੇ ਕਿਹਾ ਕਿ ਕੇਂਦਰ ਨੇ ਹਾਲੇ ਤੱਕ ਚੋਣ ਰੈਲੀ ਜਾਂ ਇਕੱਠ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਹਨ। ਇਸ ਲਈ ਅਸੀਂ ਕੋਈ ਕਾਰਵਾਈ ਨਹੀਂ ਕੀਤੀ। ਹਾਲਾਂਕਿ ਹੁਣ ਸੀਐਮ ਚਰਨਜੀਤ ਚੰਨੀ ਇਸ ਬਾਰੇ ਮੀਟਿੰਗ ਕਰ ਰਹੇ ਹਨ, ਜਿਸ ਵਿਚ ਰੈਲੀਆਂ ‘ਤੇ ਪਾਬੰਦੀ ਲਗਾਉਣ ਸਬੰਧੀ ਵੀ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਨੂੰ ਰੋਕਣ ਲਈ ਮਾਸਕ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਗਏ ਹਨ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਗਰ ਨਿਗਮ ਦੀ ਹੱਦ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Exit mobile version