Punjab

ਓ ਪੀ ਸੋਨੀ ਦੀਆਂ ਵਧੀਆਂ ਮੁਸ਼ਕਲਾਂ , ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ, ਇੱਕ-ਇੱਕ ਪੈਸੇ ਦਾ ਮੰਗਿਆ ਹਿਸਾਬ

OP Sony's problems increased, after vigilance ED cracked down, demanded an account of every penny

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ED ਨੇ ਪੰਜਾਬ ਵਿਜੀਲੈਂਸ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਓ.ਪੀ. ਸੋਨੀ ਵਿਰੁੱਧ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਗਈ ਹੈ ਅਤੇ ਸਬੰਧਿਤ ਦਸਤਾਵੇਜ਼ ਵੀ ਜਲਦੀ ਦੇਣ ਲਈ ਕਿਹਾ ਗਿਆ ਹੈ।

ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਈ.ਡੀ. ਨੇ ਓ.ਪੀ. ਸੋਨੀ ਖ਼ਿਲਾਫ਼ ਐੱਫ਼.ਆਈ.ਆਰ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਈ.ਡੀ. ਨੇ ਓ.ਪੀ. ਸੋਨੀ ਸ਼ਿਕੰਜੇ ਵਿਚ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਵੱਲੋਂ ਜੁਲਾਈ ਮਹੀਨੇ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਲਾਏ ਗਏ ਸਨ, ਜਿਸ ਕਾਰਨ ਪੰਜਾਬ ਵਿਜੀਲੈਂਸ ਬਿਊਰੋ ਨੇ ਓ.ਪੀ. ਸੋਨੀ ‘ਤੇ ਸ਼ਿਕੰਜਾ ਕੱਸਿਆ ਗਿਆ ਅਤੇ ਮਾਮਲਾ ਦਰਜ ਕਰ ਲਿਆ ਗਿਆ ਸੀ।

ਵਿਜੀਲੈਂਸ ਨੇ ਦਾਅਵਾ ਕੀਤਾ ਸੀ ਕਿ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ 9 ਜਾਇਦਾਦਾਂ ਬਣਾਈਆਂ ਸਨ। ਜਾਂਚ ਦੌਰਾਨ ਪਤਾ ਲੱਗਾ ਕਿ ਓ.ਪੀ. ਸੋਨੀ ਨੇ 2017 ‘ਚ ਇਕ ਘਰ ਖ਼ਰੀਦੀਆਂ ਸੀ, ਜਿਸ ਦੀ ਕੀਮਤ 1.25 ਕਰੋੜ ਰੁਪਏ ਦੱਸੀ ਗਈ ਸੀ।

ਇਸ ਤੋਂ ਇਲਾਵਾ 2019 ‘ਚ ਉਨ੍ਹਾਂ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ ‘ਤੇ ਜਾਇਦਾਦ ਖ਼ਰੀਦੀ ਸੀ। ਆਪਣੇ ਬੇਟੇ ਰਾਘਵ ਦੇ ਨਾਂ ‘ਤੇ ਇਕ ਪ੍ਰਾਪਰਟੀ ਬਣਾਈ ਸੀ, ਜਿਸ ‘ਤੇ 4 ਕਰੋੜ ਰੁਪਏ ਤੋਂ ਜ਼ਿਆਦਾ ਖ਼ਰਚ ਕੀਤੇ ਗਏ ਸਨ। ਉਕਤ ਮਾਮਲੇ ਕਾਰਨ ਵਿਜੀਲੈਂਸ ਦੇ ਓ.ਪੀ. ਸੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜ਼ਿਕਰਯੋਗ ਹੈ ਕਿ ਓ.ਪੀ. ਸੋਨੀ ਪਹਿਲਾਂ ਕੈਪਟਨ ਅਮਰਿੰਦਰ ਅਤੇ ਫਿਰ ਚਰਨਜੀਤ ਸਿੰਘ ਚੰਨੀ ਦੇ ਅਧੀਨ ਪੰਜਾਬ ਦੇ ਉਪ ਮੁੱਖ ਮੰਤਰੀ ਸਨ।