The Khalas Tv Blog India ਮਣੀਪੁਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ
India

ਮਣੀਪੁਰ ‘ਚ ਅੱਤਵਾਦੀਆਂ ਖਿਲਾਫ ਆਪਰੇਸ਼ਨ ਸ਼ੁਰੂ

ਮਣੀਪੁਰ ਸਰਕਾਰ ਨੇ ਅੱਤਵਾਦੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਜਿਰੀਬਾਮ ਜ਼ਿਲ੍ਹੇ ਵਿੱਚ ਅਗਵਾ ਕਰਕੇ ਮਾਰੇ ਗਏ ਤਿੰਨ ਬੱਚਿਆਂ ਅਤੇ ਤਿੰਨ ਔਰਤਾਂ ਦੇ ਕਾਤਲਾਂ ਨੂੰ ਫੜਨ ਲਈ ਰਾਜ ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ 7 ਅਤੇ 11 ਨਵੰਬਰ ਨੂੰ ਜੀਰੀਬਾਮ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਾਅਦ ਸੀਆਰਪੀਐਫ ਦੀਆਂ ਦੋ ਕੰਪਨੀਆਂ ਉੱਥੇ ਭੇਜੀਆਂ ਗਈਆਂ ਸਨ। ਇਸ ਤੋਂ ਤੁਰੰਤ ਬਾਅਦ ਪੰਜ ਵਾਧੂ ਕੰਪਨੀਆਂ ਉੱਥੇ ਤਾਇਨਾਤ ਕੀਤੀਆਂ ਗਈਆਂ। ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਪਰ ਕੁਝ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ।

Exit mobile version