ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਲੰਧਰ ਵਿੱਚ ਕੁਝ ਅਕਾਲੀ ਲੀਡਰਾਂ ਵੱਲੋਂ ਕੀਤੇ ਗਏ ਇਕੱਠ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਰੁੱਧ ਭਾਜਪਾ ਵੱਲੋਂ ਸਪਾਂਸਰ ਕੀਤਾ ਗਿਆ ‘ਆਪ੍ਰੇਸ਼ਨ ਲੋਟਸ’ ਫੇਲ ਹੋਵੇਗਾ। ਉਨ੍ਹਾਂ ਕਿਹਾ ਕਿ ਨੇ ਇਨ੍ਹਾਂ ਲੀਡਰਾਂ ਨੇ ਇਤਿਹਾਸਕ ਸਿੱਖ ਪਾਰਟੀ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸਰਨਾ ਨੇ ਕਿਹਾ ਕਿ ਗੈਰ-ਭਾਜਪਾ ਪਾਰਟੀਆਂ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਦਾ ਰਲੇਵਾਂ ਕਰਨ ਜਾਂ ਉਨ੍ਹਾਂ ‘ਤੇ ਕਬਜ਼ਾ ਕਰਨ ਦੀ ਭਾਜਪਾ ਦੀ ਰਣਨੀਤੀ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ। ਅਕਾਲੀ ਵਿਰੋਧੀ ਮਤਾ ਪਾਸ ਕਰਨ ਵਾਲਿਆਂ ਨੇ ਭਗਵਾ ਵਿਚਾਰਧਾਰਾ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਲੇ ਪੰਜਾਬ ਵਿੱਚ ਆਪਣੇ ਆਪ ਨੂੰ ਨੰਗਾ ਕਰ ਦਿੱਤਾ ਹੈ।
ਸਰਨਾ ਨੇ ਕਿਹਾ ਕਿ ਸਿੱਖ ਸ਼ਹਾਦਤਾਂ ‘ਤੇ ਆਧਾਰਿਤ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਭਗਵਾ ਕਰਨ ਦੀ ਭਾਜਪਾ ਦੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸ਼੍ਰੋਮਣੀ ਅਕਾਲੀ ਦਲ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ ਦੇ ਭਾਜਪਾ ਪੱਖੀ ਰੁਖ ਤੋਂ ਚੰਗੀ ਤਰ੍ਹਾਂ ਜਾਣੂ ਹੈ। ਉਨ੍ਹਾਂ ਨੇ ਪੰਜਾਬ ਵਿੱਚ ਆਪਣਾ ਸਿਆਸੀ ਭਵਿੱਖ ਨੂੰ ਬਰਬਾਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਆਪ’ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਅਸਲ ਗਿਣਤੀ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਬਾਜਵਾ