ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਾਂ ਸੱਚਮੁੱਚ ਜੰਗਲ ਰਾਜ ਵਿੱਚ ਆ ਗਿਆ ਹੈ। ਉਨ੍ਹਾਂ ਐਕਸ ਤੇ ਕੁਝ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਉਣ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਕਿ ਹੁਣ ਸ੍ਰੀ ਹਰਗੋਬਿੰਦਪੁਰ ਵਿਖੇ 4 ਲੋਕਾਂ ਦੀ ਮੌਤ ਅਤੇ 9 ਜ਼ਖਮੀ ਹੋ ਗਏ ਹਨ। ਇਸ ਤੋਂ ਸਾਫ਼ ਹੈ ਕਿ ਭਗਵੰਤ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਮਰੱਥ ਹਨ। ਉਸ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਹਰਸਿਮਰਤ ਕੌਰ ਬਾਦਲ ਨੇ ਵੀ ਚੁੱਕੇ ਸਵਾਲ
ਹਰਸਿਮਰਤ ਕੌਰ ਬਾਦਲ ਨੇ ਵੀ ਕਿਹਾ ਹੈ ਕਿ ਪੰਜਾਬ ਵਿੱਚ ਬਿਨਾਂ ਰੋਕ-ਟੋਕ ਹੱਤਿਆਵਾਂ ਹੋ ਰਹੀਆਂ ਹਨ। ਗੈਂਗਵਾਰ ਵੱਡੇ ਪੱਧਰ ‘ਤੇ ਜਾਰੀ ਹੈ। ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਗੋਲੀਬਾਰੀ ਦੌਰਾਨ 4 ਵਿਅਕਤੀ ਮਾਰੇ ਗਏ ਅਤੇ 8 ਜ਼ਖਮੀ ਹੋ ਗਏ। ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਤੋਂ ਅਣਜਾਣ ਹਨ ਅਤੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਬਹਾਨੇ ਲਾਉਣ ਦਾ ਸਮਾਂ ਖਤਮ ਹੋ ਗਿਆ ਹੈ। ਮੁੱਖ ਮੰਤਰੀ ਜੀ ਤਹਾਨੂੰ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਪ੍ਰਤਾਪ ਬਾਜਵਾ ਨੇ ਵੀ ਕੀਤਾ ਸਵਾਲ
ਇਸ ਘਟਨਾ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਰਾ ਨੂੰ ਘੇਰਿਆ ਸੀ। ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁੁਰੋਹਿਤ ਨੂੰ ਵੀ ਪੁੱਛਿਆ ਸੀ ਕਿ ਹੋਰ ਘਟਨਾਵਾਂ ਵੱਲ ਰਾਜਪਾਲ ਧਿਆਨ ਦਿੰਦੇ ਹਨ ਪਰ ਅਜਿਹੀਆਂਂ ਘਟਨਾਵਾਂ ਉੱਪਰ ਰਾਜਪਾਲ ਕੀ ਧਿਆਨ ਦੇਣਗਾ। ਇਸ ਤੋਂ ਇਲਾਵਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਇਸ ਉੱਤੇ ਸਵਾਲ ਚੁੱਕ ਚੁੱਕੇ ਹਨ।
ਇਹ ਵੀ ਪੜ੍ਹੋ – ਪਾਕਿਸਤਾਨ ਨੇ ਆਪਣੇ ਹੀ ਦੇਸ਼ ਦੇ ਲੋਕਾਂ ਦੇ ਪਾਸਪੋਰਟ ਕਿਉਂ ਕੀਤੇ ਰੱਦ, ਦੱਸਿਆ ਇਹ ਕਾਰਨ