‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਚੱਲਦਿਆਂ ਪੰਜਾਬ ਵਿੱਚ ਬੀਜੇਪੀ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਬੀਜੇਪੀ ਲੀਡਰ ਸ਼ਵੇਤ ਮਲਿਕ ਦਾ ਅੰਮ੍ਰਿਤਸਰ ਵਿੱਚ ਲੋਕਾਂ ਨੇ ਵਿਰੋਧ ਕੀਤਾ। ਸ਼ਵੇਤ ਮਲਿਕ ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ, ਰਣਜੀਤ ਐਵੀਨਿਊ ਵਿੱਚ ਪਹੁੰਚੇ ਸਨ। ਸ਼ਵੇਤ ਮਲਿਕ ਹਸਪਤਾਲ ਵਿੱਚ ਕੋਰੋਨਾ ਵੈਕਸੀਨੇਸ਼ਨ ਡ੍ਰਾਈਵ ਦਾ ਜਾਇਜ਼ਾ ਲੈ ਰਹੇ ਸਨ, ਉਸੇ ਵੇਲੇ ਕਿਸਾਨਾਂ ਨੇ ਹਸਪਤਾਲ ਦੇ ਬਾਹਰ ਜਾ ਕੇ ਸ਼ਵੇਤ ਮਲਿਕ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਹੱਥਾਂ ਵਿੱਚ ਝੰਡੇ ਫੜ੍ਹ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਪੁਲਿਸ ਨੇ ਬੈਰੀਗੇਟਸ ਲਾ ਕੇ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ। ਕਿਸਾਨਾਂ ਵੱਲੋਂ ਵਿਰੋਧ ਕਰਨ ‘ਤੇ ਸ਼ਵੇਤ ਮਲਿਕ ਨੂੰ ਜਲਦ ਹੀ ਕੋਰੋਨਾ ਵੈਕਸੀਨੇਸ਼ਨ ਦਾ ਜਾਇਜ਼ਾ ਲੈਣ ਤੋਂ ਬਿਨਾਂ ਹੀ ਵਾਪਸ ਪਰਤਣਾ ਪਿਆ।

Related Post
India, International, Punjab, Video
VIDEO – Punjabi PRIME TIME Bulletin । TAJINDER KAUR।
March 18, 2026
