India

ਵਿਰੋਧੀ ਧਿਰਾਂ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਨੂੰ ਕਰ ਰਹੀਆਂ ਹਨ ਗੁੰਮਰਾਹ – ਮੋਦੀ

‘ਦ ਖ਼ਾਲਸ ਬਿਊਰੋ :- ਗੁਜਰਾਤ ਦੇ ਸ਼ਹਿਰ ਕੱਛ ਵਿੱਚ ਅੱਜ 15 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਅਤੇ ਨੀਂਹ ਪੱਥਰ ਪ੍ਰੋਗਰਾਮ ਨੂੰ ਸੰਬੋਧਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਨਿਸ਼ਾਨਾ ਬਣਾਉਦੇ ਹੋਏ ਕਿਹਾ ਕਿ ਵਿਰੋਧੀ ਧਿਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਕਿਹਾ ਕਿ ਕਿਸਾਨਾਂ ਦੇ ਮਾਮਲੇ ਦੇ ਹੱਲ ਲਈ ਸਰਕਾਰ 24 ਘੰਟੇ ਤਿਆਰ ਹੈ। ਵਿਰੋਧੀ ਧਿਰਾਂ ਕਿਸਾਨਾਂ ‘ਚ ਭਰਮ ਭੁਲੇਖੇ ਫੈਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਸਰਕਾਰ ਦੀ ਨੀਤੀ ਤੇ ਨੀਅਤ ਸਾਫ ਹੈ। ਇਸਦੇ ਨਾਲ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਕਿੰਨੇ ਤੇਜ਼ੀ ਨਾਲ ਵਿਕਾਸ ਕਾਰਜ ਅੱਗੇ ਵਧੇ ਜਾ ਰਹੇ ਹਨ।

ਮੋਦੀ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਰੋਧੀ ਧਿਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਿਸਾਨਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਵਰਤ ਰਹੀ ਹੈ।

ਕੱਛ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੰਜ ਹਜ਼ਾਰ ਤੋਂ ਵੱਧ ਸਿੱਖ ਪਰਿਵਾਰ ਰਹਿੰਦੇ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਇੱਕ ਕਿਸਾਨ ਨੇ ਕਿਹਾ ਕਿ ਅਸੀਂ ਗੁਰਦੁਆਰੇ ਦੇ ਮੁੱਦੇ ‘ਤੇ ਮਿਲੇ ਹਾਂ, ਹਾਲਾਂਕਿ ਕਿਸੇ ਵੀ ਕਿਸਾਨ ਨੇ ਖੇਤੀ ਕਾਨੂੰਨਾਂ ‘ਤੇ ਹੋਈ ਚਰਚਾ ਦਾ ਜ਼ਿਕਰ ਨਹੀਂ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਥੇ ਕਿਸਾਨ ਵਿਕਾਸ ਯੋਜਨਾ ਤਹਿਤ 129 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੱਛ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਨ ਐਸੋਸੀਏਸ਼ਨ ਲਿਮਟਿਡ ਵੱਲੋਂ ਤਿਆਰ ਕੀਤੇ ਜਾ ਰਹੇ ਡੇਅਰੀ ਪਲਾਂਟ ਦਾ ਭੂਮੀ ਪੂਜਨ ਵੀ ਕੀਤਾ।

ਇਹ ਪ੍ਰੋਜੈਕਟ ਵੀ ਕਿਸਾਨਾਂ ਲਈ ਹੈ। ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਰਾਜ ਸਰਕਾਰ ਵੱਲੋਂ 8.37 ਕਰੋੜ ਰੁਪਏ ਦੀ ਸਹਾਇਤਾ ਨਾਲ ਸਾਲ 2013-14 ਵਿੱਚ ਕੱਛ ਜ਼ਿਲ੍ਹੇ ਵਿੱਚ 2 ਲੱਖ ਲੀਟਰ ਦੀ ਸਮਰੱਥਾ ਵਾਲਾ ਇੱਕ ਦੁੱਧ ਪ੍ਰੋਸੈਸਿੰਗ ਪਲਾਂਟ ਸ਼ੁਰੂ ਕੀਤਾ ਗਿਆ ਸੀ।