‘ਦ ਖ਼ਲਸ ਬਿਊਰੋ : ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਤੇ ਹਰਿਆਣਾ ਦੀ ਹਿੱਸੇਦਾਰੀ ਖਤਮ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਅੱਗੇ ਧਰ ਨਾ ਲਾ ਕੇ ਰੋ ਸ ਪ੍ਰ ਦਰਸ਼ਨ ਕੀਤਾ ਗਿਆ।ਇਸ ਸੰਬੰਧ ਵਿੱਚ ਬੋਲਦਿਆਂ ਕਿਸਾਨ ਆਗੂਆਂ ਨੇ ਦਸਿਆ ਕਿ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਤੇ ਹਰ ਮਹਿਕਮੇ ਦਾ ਨਿਜੀਕਰਣ ਕਰ ਰਹੀ ਹੈ ਤਾਂ ਜੋ ਦੇਸ਼ ਦੇ ਕੁਦਰਤੀ ਸਾਧਨਾਂ ਨੂੰ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰ ਕੇ ਉਹਨਾਂ ਦੀਆਂ ਜੇਬਾਂ ਭਰੀਆਂ ਜਾ ਸਕਣ।
ਇਸੇ ਗੱਲ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ ਨੇ ਪੂਰੇ ਸੂਬੇ ਵਿੱਚ ਡੀਸੀ ਦਫ਼ਤਰਾਂ ਅਗੇ ਸ਼ਾਂਤਮਈ ਧਰਨੇ ਲਾਉਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿਤਾ ਸੀ ,ਜਿਸ ਦੇ ਤਹਿਤ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਅੱਗੇ ਧਰਨਾ ਲਾਇਆ ਤੇ ਵਿਰੋਧ ਪ੍ਰਦਰਸ਼ਨ ਕੀਤਾ ਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਡੀਸੀ ਮਾਨਸਾ ਨੂੰ ਇੱਕ ਮੰਗ ਪਤਰ ਦਿਤਾ।ਇਸ ਰੋਸ ਧਰਨੇ ਵਿੱਚ ਜਿਥੇ ਨੌਜਵਾਨਾਂ ਤੇ ਬਜ਼ੁਰਗਾਂ ਨੇ ਭਾਗ ਲਿਆ.ਉਥੇ ਬੀਬੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਸਾਥ ਦਿਤਾ।