ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਨਵੇਂ ਵਕਫ਼ ਕਾਨੂੰਨ ਦੇ ਖਿਲਾਫ ਅੱਜ ਮੰਗਲਵਾਰ ਨੂੰ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰੇਗਾ। ‘ਵਕਫ਼ ਬਚਾਓ ਅਭਿਆਨ’ ਦੇ ਤਹਿਤ, ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ‘ਤਹਫੁਜ਼-ਏ-ਔਕਾਫ਼ ਕਾਰਵਾਂ’ (ਵਕਫ਼ ਦੀ ਸੁਰੱਖਿਆ) ਨਾਮਕ ਇੱਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਪ੍ਰੋਗਰਾਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਇਸ ਵਿੱਚ ਜਮਾਤ-ਏ-ਇਸਲਾਮੀ ਹਿੰਦ ਵਰਗੇ ਕਈ ਵੱਡੇ ਮੁਸਲਿਮ ਸੰਗਠਨਾਂ ਦੇ ਪ੍ਰਧਾਨ ਅਤੇ ਨੁਮਾਇੰਦੇ ਇਕੱਠੇ ਹੋਣਗੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਅਸਦੁਦੀਨ ਓਵੈਸੀ, ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ, ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਮਸੂਦ, ਸਪਾ ਦੇ ਸੰਸਦ ਮੈਂਬਰ ਮੋਹਿਬੁੱਲਾ ਨਦਵੀ ਵੀ ਸ਼ਾਮਲ ਹੋ ਸਕਦੇ ਹਨ।
ਏਆਈਐਮਪੀਐਲਬੀ ਦੇ ‘ਵਕਫ਼ ਬਚਾਓ ਅਭਿਆਨ’ ਦਾ ਪਹਿਲਾ ਪੜਾਅ 11 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਅਤੇ 7 ਜੁਲਾਈ ਤੱਕ, ਯਾਨੀ 87 ਦਿਨਾਂ ਤੱਕ ਜਾਰੀ ਰਹੇਗਾ। ਇਸ ਵਿੱਚ ਵਕਫ਼ ਐਕਟ ਦੇ ਵਿਰੋਧ ਵਿੱਚ 1 ਕਰੋੜ ਦਸਤਖਤ ਇਕੱਠੇ ਕੀਤੇ ਜਾਣਗੇ, ਜੋ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਜਾਣਗੇ। ਇਸ ਤੋਂ ਬਾਅਦ ਅਗਲੇ ਪੜਾਅ ਦੀ ਰਣਨੀਤੀ ਤੈਅ ਕੀਤੀ ਜਾਵੇਗੀ।