Punjab

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਔਰੇਂਜ ਅਲਰਟ: 5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ; ਤੇਜ਼ ਹਵਾਵਾਂ ਚੱਲਣਗੀਆਂ,

Orange Alert for Rain in 17 Districts of Punjab: Chance of Hailstorm in 5 Districts; strong winds will blow,

ਚੰਡੀਗੜ੍ਹ : ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ਦੌਰਾਨ ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਵੀ ਠੰਢ ਵਧੇਗੀ।

  • ਅੰਮ੍ਰਿਤਸਰ- ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਜਲੰਧਰ— ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ।
  • ਲੁਧਿਆਣਾ- ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ— ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 13 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਚੰਡੀਗੜ੍ਹ- ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।