ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੀ ਸੁਧਾਰ ਨੂੰ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹਾਲਾਤ ਲਗਾਤਾਰ ਬੱਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਬੰਗਲਾਦੇਸ਼ ਵਿੱਚ ਲਗਾਤਾਰ ਹਿੰਸਾ ਹੋ ਰਹੀ ਹੈ, ਜਿਸ ਨੂੰ ਦੇਖਦਿਆਂ ਹੋਇਆ ਦੇਸ਼ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਵਿੱਚ ਹੁਣ ਤੱਕ 133 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਪ੍ਰਦਰਸ਼ਨਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕੀਤਾ ਗਿਆ ਹੈ। ਹੁਣ ਤੱਕ ਹੋਈ ਘਟਨਾ ਵਿੱਚ ਇਕ ਹਜ਼ਾਰ ਲੋਕ ਜ਼ਖ਼ਮੀ ਹੋ ਚੁੱਕੇ ਹਨ। ਦੱਸ ਦੇਈਏ ਕਿ ਹਾਲਾਤ ਇੰਨੇ ਖਰਾਬ ਹਨ ਕਿ ਪੁਲਿਸ ਇਸ ਨੂੰ ਕੰਟਰੋਲ ਨਹੀਂ ਕਰ ਸਕੀ ਹੈ, ਜਿਸ ਤੋਂ ਬਾਅਦ ਬੰਗਲਾਦੇਸ਼ ਫੌਜ ਨੇ ਕਮਾਨ ਸੰਭਾਲਦੇ ਹੋਏ 20 ਜੁਲਾਈ ਨੂੰ ਦੇਸ਼ ਦੀ ਰਾਜਧਾਨੀ ਢਾਕਾ ਵਿੱਚ ਗਸ਼ਤ ਕੀਤੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਕਰਫਿਊ ਲਗਾਉਣਾ ਜ਼ਰੂਰੀ ਹੋ ਗਿਆ ਸੀ ਕਿਉਂਕਿ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਨੂੰ ਠੱਲ ਪਾਈ ਜਾ ਸਕੇ। 20 ਜੁਲਾਈ ਨੂੰ ਲਗਾਏ ਕਰਫਿਊ ਵਿੱਚ ਪ੍ਰਸ਼ਾਸਨ ਵੱਲੋਂ ਜ਼ਰੂਰੀ ਕੰਮ ਕਰਨ ਲਈ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਢਿੱਲ ਵੀ ਦਿੱਤੀ ਗਈ ਸੀ। ਹਾਲਾਤ ਇੰਨੇ ਗੰਭੀਰ ਹਨ ਕਿ 18 ਜੁਲਾਈ ਨੂੰ ਇੰਟਰਨੈਟ ਸੇਵਾਂਵਾਂ ਵੀ ਬੰਦ ਕਰ ਦਿੱਤੀਆਂ ਗਈਆਂ।
ਦੱਸ ਦੇਈਏ ਕਿ ਬੰਗਲਾਦੇਸ਼ ਵਿੱਚ ਇਸ ਹਿੰਸਾ ਦਾ ਕਾਰਨ ਸਿਵਲ ਸਰਵਿਸ ਜੌਬ ਐਲੌਕੇਸ਼ਨ ਸਿਸਟਮ ਹੈ। ਇਸ ਰਾਹੀਂ ਅੱਧਿਆਂ ਤੋਂ ਜਿਆਦਾ ਨੌਕਰੀ ਇਕ ਖਾਸ ਸਮੂਹ ਲਈ ਰਾਖਵੀਆਂ ਹਨ। ਇਨ੍ਹਾਂ ਵਿੱਚ ਉਨ੍ਹਾਂ ਪਰਿਵਾਰਾਂ ਦੇ ਬੱਚੇ ਨੂੰ ਨੌਕਰੀਆਂ ਵੀ ਦਿੱਤੀਆਂ ਜਾਦੀਆਂ ਹਨ, ਜਿਨ੍ਹਾਂ ਨੇ 1971 ਵਿੱਚ ਪਾਕਿਸਤਾਨ ਦੇ ਖ਼ਿਲਾਫ਼ ਜੰਗ ਲੜੀ ਸੀ।
ਇਹ ਵੀ ਪੜ੍ਹੋ – ਨਾਬਾਲਗਾਂ ਲਈ ਪੰਜਾਬ ਪੁਲਿਸ ਦਾ ਫ਼ੁਰਮਾਨ! ਜੇ ਡਰਾਈਵਿੰਗ ਕਰਦੇ ਫੜੇ ਗਏ ਤਾਂ ਮਾਪਿਆਂ ਨੂੰ 3 ਸਾਲ ਕੈਦ ਤੇ ਮੋਟਾ ਜ਼ੁਰਮਾਨਾ