India Punjab Religion

ਗਿਆਨੀ ਰਘੁਬੀਰ ਸਿੰਘ ਨੇ ਦਰਬਾਰ ਸਾਹਿਬ ਨੂੰ ਲੈ ਕੇ ਜਾਰੀ ਕੀਤੇ ਆਦੇਸ਼, ਵੀਡੀਓਗ੍ਰਾਫ਼ੀ ’ਤੇ ਲਗਾਈ ਰੋਕ

Sikhs have nothing to do with Taliban and extremist forces: Giani Raghbir Singh

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ। ਇਸ ਮੌਕੇ ਗਿਆਨੀ ਰਘੁਬੀਰ ਸਿੰਘ ਵੱਲੋਂ ਸਿੱਖਾਂ ਨੂੰ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਗਿਆਨੀ ਰਘੁਬੀਰ ਸਿੰਘ ਆਦੇਸ਼ ਕੀਤੇ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਾ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨਤਮਸਤਕ ਹੋਇਆਂ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ, ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਇਥੋ ਹੀ ਸਿੱਖ ਕੌਮ ਦੇ ਕੌਮੀ ਅਤੇ ਕੌਮਾਂਤਰੀ ਮਸਲੇ ਹੱਲ ਕੀਤੇ ਜਾਂਦੇ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਹਾੜੇ ਮੌਕੇ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨੂੰ ਸਾਫ ਤੇ ਸਪਸ਼ਟ ਸ਼ਬਦਾਂ ‘ਚ ਦਰਬਾਰ ਸਾਹਿਬ ਦੀ ਮਰਿਆਦਾ ਇਕ ਵਾਰ ਫੇਰ ਸਮਝਾਈ ਹੈ।

ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 4 ਅਹਿਮ ਹੁਕਮ ਜਾਰੀ ਕੀਤੇ।
1.
ਸ੍ਰੀ ਹਰਿਮੰਦਰ ਸਾਹਿਬ ਫ਼ਿਲਮਾਂ ਦੀ ਪ੍ਰਮੋਸ਼ਨ ਕਰਨ ਵਾਲਾ ਅਸਥਾਨ ਨਹੀਂ ਹੈ, ਇਹ ਬਾਣੀ ਪੜ੍ਹਨ ਬਾਣੀ ਸੁਣਨ ਵਾਲਾ ਅਸਥਾਨ ਹੈ, ਇਥੇ ਆ ਕੇ ਮੱਥਾ ਟੇਕੋ, ਬਾਣੀ ਸੁਣੋ ਪਰ ਆਪਣੀਆਂ ਫ਼ਿਲਮਾਂ ਦੀ ਪ੍ਰਮੋਸ਼ਨ ਨਾ ਕੀਤੀ ਜਾਵੇ, ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਬਹਾਲ ਰੱਖਿਆ ਜਾ ਸਕੇ।
2.
ਅਰਦਾਸ ਵੇਲੇ 90% ਸੰਗਤ ਪ੍ਰਕਰਮਾ ‘ਚ ਤੁਰਦੀ ਫਿਰਦੀ ਰਹਿੰਦੀ ਹੈ, ਇਹ ਮਰਿਆਦਾ ਦਾ ਘਾਣ ਹੈ, ਜਿੱਥੇ ਕਿਤੇ ਵੀ ਅਰਦਾਸ ਤੁਹਾਡੇ ਕੰਨਾਂ ‘ਚ ਪੈ ਜਾਵੇ ਅੱਖਾਂ ਬੰਦ ਕਰ ਅਰਦਾਸ ‘ਚ ਹਾਜ਼ਰੀ ਭਰੋ ਤੇ ਮੁਖ ਵਾਕ ਵੀ ਸੰਗਤ ਬਹਿਕੇ ਸਰਵਣ ਕਰੇ, ਪ੍ਰਬੰਧਕਾਂ ਨੂੰ ਖਾਸ ਧਿਆਨ ਦੇਣ ਤੇ ਸੰਗਤ ਨੂੰ ਮਰਿਆਦਾ ਸਮਝਾਉਣ ਦੀ ਹਦਾਇਤ ਕੀਤੀ ਹੈ
3.
ਹਰਿਮੰਦਰ ਸਾਹਿਬ ਦੇ ਅੰਦਰ ਅਤੇ ਹੋਰ ਗੁਰਸਥਾਨਾਂ ਤੇ ਮੋਬਾਈਲ ਨਾ ਵਰਤੇ ਜਾਣ, ਇਹ ਕੋਈ ਤਸਵੀਰਾਂ ਖਿੱਚਣ ਦਾ ਕੇਂਦਰ ਨਹੀਂ ਹੈ ਇਥੋਂ ਰੀਲਾਂ ਬਣਾ ਕੇ ਸੋਸ਼ਲ ਮੀਡੀਆ ਤੇ ਨਾ ਪਾਈਆਂ ਜਾਣ
4.
ਜਥੇਦਾਰ ਸਾਹਿਬ ਨੇ ਰਾਜਨੀਤਿਕ ਲੋਕਾਂ ਨੂੰ ਵੀ ਨਸੀਹਤ ਦਿੰਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲ ਪਿੱਠ ਕਰਕੇ ਦਿੱਲੀ ਵੱਲ ਮੂੰਹ ਕਰੋਗੇ ਤਾਂ ਰਾਜ ਭਾਗ ਨੀਂ ਮਿਲਣਾ, ਮੂੰਹ ਅਕਾਲ ਤਖ਼ਤ ਸਾਹਿਬ ਚੇ ਦਰਬਾਰ ਸਾਹਿਬ ਵੱਲ ਕਰੋਗੇ ਤਾਂ ਹੀ ਮੁੜ ਰਾਜਭਾਗ ਦੇ ਮਾਲਕ ਬਣੋਗੇ, ਇਹ ਅਸਿੱਧੇ ਤੌਰ ਤੇ ਸੁਖਬੀਰ ਸਿੰਘ ਬਾਦਲ ਨੂੰ ਇਸ਼ਾਰਾ ਹੈ ਜਾਂ ਬਾਗੀਆਂ ਨੂੰ ਅੰਦਰਲੀ ਰਮਜ਼ ਜਥੇਦਾਰ ਸਾਹਿਬ ਹੀ ਜਾਣਦੇ ਹਨ

ਗਿਆਨੀ ਰਘੁਬੀਰ ਸਿੰਘ ਦਾ ਹਰ ਆਦੇਸ਼ ਪੂਰਾ ਕਰਨ ਲਈ ਸ਼੍ਰੋਮਣੀ ਕਮੇਟੀ ਪਾਬੰਦ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਵੀ ਦਰਬਾਰ ਸਾਹਿਬ ਵਿੱਚ ਅਰਦਾਸ ਹੁੰਦੀ ਹੈ ਤਾਂ ਹਰ ਸਿੱਖ ਦਾ ਵੀ ਫਰਜ ਬਣਦਾ ਹੈ ਕਿ ਉਹ ਅਰਦਾਸ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਮਾਂ ਦਾ ਪਰਮੋਸਮ ਲਈ ਦੱਖਣੀ ਭਾਰਤ ਦੇ ਲੋਕ ਆਉਂਦੇ ਹਨ ਉਨ੍ਹਾਂ ਨੂੰ ਇੱਥੋਂ ਦੀ ਮਰਿਆਦਾ ਦਾ ਪਤਾ ਨਹੀਂ ਹੁੰਦਾ। ਇਸ ਕਰਕੇ ਉਨ੍ਹਾਂ ਲਈ ਇਥੇ ਲਿਖ ਕੇ ਲਗਾਇਆ ਜਾਵੇਗਾ ਕਿ ਅਰਦਾਸ ਵਿੱਚ ਖੜੇ ਹੋਣਾ ਜਰੂਰੀ ਹੈ।  ਉਨ੍ਹਾਂ ਕਿਹਾ ਕਿ ਇਸ ਸਬੰਧੀ ਟਾਸਕ ਫੋਰਸ ਨੂੰ ਵੀ ਹਿਦਾਇਤ ਕੀਤੀ ਜਾਵੇਗੀ ਕਿ ਉਹ ਵੀ ਲੋਕਾਂ ਨੂੰ ਅਰਦਾਸ ਮੌਕੇ ਖੜੇ ਹੋਣ ਲਈ ਕਹੇ।ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਹੁਣ ਕੋਈ ਵੀ ਫਿਲਮ ਮੂਵੀ ਨਹੀਂ ਬਣਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਹਰ ਆਦੇਸ਼ ਨੂੰ ਪੂਰਾ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਸ ਪਵਿੱਤਰ ਤਖਤ ਦੀ ਸਥਾਪਨਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਪੀਰੀ ਦੇ ਸਿਧਾਂਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਹੈ। ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ’ਤੇ ਸਮੁੱਚੇ ਸਿੱਖਾਂ ਨੂੰ ਵਧਾਈ ਦਿੰਦਿਆਂ ਛੇਵੇਂ ਪਾਤਸ਼ਾਹ ਜੀ ਵੱਲੋਂ ਸਮੁੱਚੇ ਸਿੱਖ ਧਰਮ ਨੂੰ ਮੀਰੀ ਪੀਰੀ ਦਾ ਸਿਧਾਂਤ ਬਖਸਿਆ ਹੈ ਜਿਸ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ’ਤੇ ਬਾਣੀ ’ਤੇ ਬਾਣੇ ਦੇ ਧਾਰਨੀ ਹੋਣ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿ ਹਾਕਿ ਪੰਜਵੇਂ ਪਾਤਸ਼ਾਹ ਦੀ ਪਵਿੱਤਰ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਵਾਈ ਸੀ। ਬਾਬਾ ਬੁੱਢਾ ਸਾਹਿਬ ਅਤੇ ਭਾਈ ਗੁਰਦਾਸ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਦੇ ਨਾਲ-ਨਾਲ ਗੁਰੂ ਘਰ ਦੀ ਸੇਵਾ ਵੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਧਰਮ ਨੂੰ ਰਾਜਨੀਤੀ ਤੋਂ ਉਪਰ ਰੱਖਣ ਦਾ ਨਿਰਦੇਸ਼ ਦਿੱਤਾ ਸੀ ਪਰ ਅੱਜ ਕੱਲ੍ਹ ਰਾਜਨੀਤਿਕ ਲੋਕ ਇਕੱਲੇ ਰਾਜਨੀਤਕ ਹਨ ਅਤੇ ਧਾਰਮਿਕ ਲੋਕ ਇਕੱਲੇ ਧਾਰਮਿਕ ਹਨ। ਇਸ ਦੌਰਾਨ ਉਨ੍ਹਾਂ ਸਿੱਖਾਂ ਨੂੰ ਮੀਰੀ ਪੀਰੀ ਦੇ ਰਸਤੇ ‘ਤੇ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ –   ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਇੰਡ ਗੋਲਡੀ ‘ਤੇ NIA ਨੇ ਰੱਖਿਆ ਲੱਖਾਂ ਦਾ ਇਨਾਮ !