ਪੰਜਾਬ ਵਿੱਚ ਤਿੰਨ ਦਿਨਾਂ ਲਈ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਸਥਾਨ ‘ਚ 19 ਅ੍ਰਪੈਲ ਨੂੰ ਹੋਣ ਜਾ ਰਹੀਆਂਂ ਲੋਕ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਸਾਸ਼ਨ ਨੇ ਰਾਜਥਾਨ ਨਾਲ ਲਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ 17 ਅ੍ਰਪੈਲ ਸ਼ਾਮ 6 ਵਜੇ ਤੋਂ 19 ਅ੍ਰਪੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਹੋਟਲਾਂ,ਢਾਬਿਆਂ ਅਤੇ ਰੈਸਟੋਰੈਂਟਾਂ ਆਦਿ ਵਿੱਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਉੱਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜੇਕਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਖਤ ਕਾਰਵਾਈ ਹੋਵੇਗੀ ।