The Khalas Tv Blog Punjab ਸਾਡਾ ਖੁਆਬ ਹੈ ਨ ਸ਼ਾ ਮੁਕਤ ਪੰਜਾਬ : ਭਗਵੰਤ ਮਾਨ
Punjab

ਸਾਡਾ ਖੁਆਬ ਹੈ ਨ ਸ਼ਾ ਮੁਕਤ ਪੰਜਾਬ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਨ ਸ਼ਿਆਂ ਦੇ ਮਾਮਲੇ ਵਿੱਚ ਸਖਤੀ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨ ਸ਼ਿਆਂ ਦੇ ਖਾਤਮੇ ਦੇ ਮੁੱਦੇ ਉਤੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਨ ਸ਼ਾ ਤਸ ਕਰਾਂ ਦੇ ਖ਼ਿਲਾ ਫ਼ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ  ਨੇ ਕਿਹਾ ਹੈ ਕਿ ਨ ਸ਼ੇ ਦੇ ਖ਼ਾ ਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ ਹੈ। ਪੁ ਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋ ਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।  ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਾਡੇ ਨੌਜਵਾਨ ਪੀੜ ਤ ਹਨ, ਦੋ ਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨ ਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ ਹੈ ਨਸ਼ਾ ਮੁਕਤ ਪੰਜਾਬ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿ ਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕੀਤੀ ਹੈ।

Exit mobile version