Khetibadi Punjab

ਪੰਜਾਬ ‘ਚ ਵਧਿਆ ਝੋਨੇ ਦੀ ਲਿਫਟਿੰਗ ਨੇ ਫੜੀ ਰਫ਼ਤਾਰ

ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ। ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ। ਦੱਸਿਆ ਗਿਆ ਹੈ ਕਿ 28 ਅਕਤੂਬਰ ਨੂੰ 2288 ਮਿੱਲਰ ਲਿਫਟਿੰਗ ਕਰਨਗੇ। ਅੱਜ ਲਿਫਟਿੰਗ ਦਾ ਅੰਕੜਾ 5 ਮੀਟ੍ਰਿਕ ਟਨ ਤੱਕ ਪਹੁੰਚਣ ਦੀ ਉਮੀਦ ਹੈ।

ਪੰਜਾਬ ਦੇ ਮੁੱਖ ਮੰਤਰੀ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਇਸ ਤੋਂ ਇਲਾਵਾ ਖਾਦ ਮੰਤਰੀ ਜੇਪੀ ਨੱਡਾ ਨਾਲ ਵੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਚ ਕਿਸਾਨਾਂ ਨੂੰ ਆ ਰਹਿਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਨਾਲ ਉਨ੍ਹਾਂ ਨੂੰ ਆੜ੍ਹਤੀਆਂ ਦੀ ਸੁਸ਼ਕਲਾਂ ਬਾਰੇ ਵੀ ਦੱਸਿਆ ਸੀ।

ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ 6 ਦਿਨਾਂ ਵਿੱਚ ਲਿਫਟਿੰਗ  ਵਿੱਚ ਤਿੰਨ ਗੁਣਾ ਵਾਧਾ ਹੋਇਆ ਸੀ। ਦਰਅਸਲ, 21 ਅਕਤੂਬਰ ਨੂੰ ਲਿਫਟਿੰਗ 1.39 LMT ਸੀ, ਉਹ 26 ਅਕਤੂਬਰ ਨੂੰ ਵਧ ਕੇ 3.383 LMT ਹੋ ਗਈ ਹੈ। ਲਿਫਟਿੰਗ ਦੀ ਰਫਤਾਰ ਹਰ ਦਿਨ ਵਧ ਰਹੀ ਹੈ। ਇਸ ਤੋਂ ਇਲਾਵਾ ਅੱਜ 2350 ਤੋਂ ਵੱਧ ਮਿੱਲਰ ਲਿਫਟਿੰਗ ਦੀ ਸੰਭਾਵਨਾ ਜਤਾ ਰਹੇ ਹਨ।

ਪੰਜਾਬ ਸਰਕਾਰ ਨੇ ਜੰਗੀ ਪੱਧਰ ‘ਤੇ ਮੰਡੀਆਂ ‘ਚੋਂ ਝੋਨਾ ਚੁੱਕਣ  (Paddy Lifting) ਦੇ ਹੁਕਮ ਜਾਰੀ ਕੀਤੇ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।