Punjab

ਪੰਜਾਬ ‘ਚ ਝੋਨਾ ਲਗਾਉਣ ਦੀਆਂ ਤਰੀਕਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਤੂੜੀ ਤੰਦ ਸਾਂਭ ਕੇ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜਣ ਦੀਆਂ ਤਿਆਰਿਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਸਰਕਾਰ ਨੇ ਝੋਨਾ ਲਗਾਉਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੱਤਰ ਜਾਰੀ ਕਰ ਇਸ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਸਮਾਂ 15 ਮਈ ਤੋਂ 31 ਮਈ ਤੱਕ ਰੱਖਿਆ ਗਿਆ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਲੈ ਕੇ 31 ਮਈ ਤੱਕ ਕਰ ਸਕਦੇ ਹਨ।

ਜ਼ਿਲ੍ਹਾ ਸ੍ਰੀ ਮੁਤਕਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਅਤੇ ਫਿਰੋਜ਼ਪੁਰ ਵਿੱਚ ਨਹਿਰੀ ਪਾਣੀ ਨਾਲ ਸਿੰਚਾਈ ਹੋਣ ਵਾਲੇ ਖੇਤਰਾਂ ਵਿੱਚ 11 ਜੂਨ ਤੋਂ ਝੋਨਾ ਲਗਾਇਆ ਜਾ ਸਕਦਾ ਹੈ। ਅੰਤਰ ਰਾਸ਼ਟਰੀ ਸਰਹੱਦ ਨਾਲ ਲਗਦਿਆਂ ਜ਼ਿਲ੍ਹਿਆਂ ਵਿੱਚ ਕੰਡਿਆਲੀ ਤਾਰ ਤੋਂ ਪਾਰ ਜਾ ਕੇ 11 ਜੂਨ ਤੋਂ ਝੋਨਾ ਲਗਾਇਆ ਜਾ ਸਕਦਾ ਹੈ।

ਮੋਗਾ, ਸੰਗਰੂਰ, ਬਰਨਾਲਾ,ਮਲੇਰਕੋਟਲਾ,ਪਟਿਆਲਾ,ਫਤਿਹਗੜ੍ਹ ਸਾਹਿਬ,ਐਸ ਏ ਐਸ ਨਗਰ (ਮੁਹਾਲੀ), ਰੂਪਨਗਰ, ਲੁਧਿਆਣਾ,ਕਪੂਰਥਲਾ, ਜਲੰਧਰ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ(ਨਵਾਂ ਸ਼ਹਿਰ) ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਨਹਿਰਾਂ ਅਤੇ ਟਿਊਬਵੈਲ ਦੀ ਮਦਦ ਨਾਲ 15 ਜੂਨ ਤੋਂ ਝੋਨਾ ਲਗਾਇਆ ਜਾ ਸਕਦਾ ਹੈ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਰੋਜ਼ਾਨਾ ਘੱਟੋ ਘੱਟ 8 ਘੰਟੇ ਬਿਜਲੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ – ਤਿੰਨ ਮਹੀਨਿਆਂ ‘ਚ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ 43 ਹਜ਼ਾਰ ਭਾਰਤੀ