Punjab

ਤਰਨ ਤਾਰਨ ਦੀ ਸਰਹੱਦ ਤੇ ਘੁਸਪੈਠੀਆ ਹਲਾਕ!

ਸਰਹੱਦੀ ਜ਼ਿਲ੍ਹੇ ਤਰਨ ਤਾਰਨ (Tarn Taran) ਦੇ ਪਿੰਡ ਡਲ ਵਿਖੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਬੀ.ਐਸ.ਐਫ (BSF) ਨੇ ਇਕ ਪਾਕਿਸਤਾਨੀ ਘੁੱਸਪੈਠੀਏ ਨੂੰ ਮਾਰ ਮੁਕਾਇਆ ਹੈ। ਇਹ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੁਰੱਖਿਆ ਕਰਮੀਆਂ ਵੱਲੋਂ ਉਸ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਬੀ.ਐਸ.ਐਫ ਵੱਲੋਂ ਉਸ ਨੂੰ ਚਿਤਾਵਨੀ ਦੇ ਕੇ ਰੁਕਣ ਲਈ ਕਿਹਾ ਪਰ ਉਹ ਨਾ ਰੁੱਕਿਆ, ਜਿਸ ਤੋਂ ਬਾਅਦ ਉਸ ਨੂੰ ਗੋਲੀ ਮਾਰ ਦਿੱਤੀ ਗਈ। ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਬੀ.ਐਸ.ਐਫ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਨੂੰ ਵਾਪਰੀ ਹੈ। ਬੀ.ਐਸ.ਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਏ ਨੂੰ ਚੇਤਾਵਨੀ ਵੀ ਦਿੱਤੀ ਸੀ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ –   ਜਲੰਧਰ ਡਰੱਗ ਰੈਕਟ ਦਾ ਆਇਆ ਫੈਸਲਾ, ਰਾਜਾ ਕੰਦੋਲਾ ਤੇ ਉਸ ਦੀ ਪਤਨੀ ਇੰਨੇ ਸਾਲ ਰਹੇਗੀ ਜੇਲ੍ਹ ‘ਚ