India International

ਤਾਲਿਬਾਨ ਤੇ ਪਾਕਿਸਤਾਨ ਨੇ ਕਿਉਂ ਬੰਨ੍ਹੇ ਚੀਨ ਦੀਆਂ ਸਿਫਤਾਂ ਦੇ ਪੁਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਵਿਕਾਸਸ਼ੀਲ ਦੇਸ਼ਾਂ ਵਿੱਚ ਗਰੀਬੀ ਹਟਾਉਣ ਦੇ ਮਾਮਲੇ ਵਿੱਚ ਚੀਨ ਰੋਲ ਮਾਡਲ ਬਣ ਗਿਆ ਹੈ।ਚੀਨ ਦੇ ਤੇਜ਼ ਵਿਕਾਸ ਵਿੱਚ ਪਿਛਲੇ ਚਾਰ ਦਹਾਕਿਆਂ ਵਿੱਚ 80 ਕਰੋੜ ਲੋਕ ਗਰੀਬੀ ਦੇ ਜਾਲ ਵਿੱਚੋਂ ਬਾਹਰ ਨਿਕਲੇ ਹਨ। ਦੱਸਦਈਏ ਕਿ ਇਸ ਤੋਂ ਪਹਿਲਾਂ ਤਾਲਿਬਾਨ ਨੇ ਵੀ ਚੀਨ ਦੀ ਤਰੀਫ ਕੀਤੀ ਸੀ। ਤਾਲਿਬਾਨ ਨੇ ਕਿਹਾ ਸੀ ਕਿ ਚੀਨ ਨੇ ਅਫਗਾਨਿਸਤਾਨ ਦੇ ਮੁੜ ਵਸੇਬੇ ਵਿੱਚ ਮਦਦ ਦਾ ਭਰੋਸਾ ਦਿੱਤਾ ਹੈ।

ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਹੈ ਕਿ ਅਫਗਾਨ ਤਾਲਿਬਾਨ ਉੱਤੇ ਪਾਕਿਸਤਾਨ ਦਾ ਪ੍ਰਭਾਵ ਹੈ, ਪਰ ਕੰਟਰੋਲ ਨਹੀਂ ਹੈ। ਫਵਾਦ ਚੌਧਰੀ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਹਾਲਾਤ ਇੰਨੇ ਖਰਾਬ ਨਹੀਂ ਹਨ ਕਿ ਲੋਕ ਦੇਸ਼ ਛੱਡ ਕੇ ਭੱਜ ਜਾਣ।ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੇ ਸ਼ਰਨਾਰਥੀ ਹੁਣ ਵੀ ਪਾਕਿਸਤਾਨ ਨਹੀਂ ਆਏ ਹਨ। ਪਾਕਿਸਤਾਨ ਚਾਹੁੰਦਾ ਹੈ ਕਿ ਅਫਗਾਨਿਸਤਾਨ ਵਿੱਚ ਖੜੋਤ ਆਵੇ।