‘ਦ ਖ਼ਾਲਸ ਟੀਵੀ ਬਿਊਰੋ:- ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਮੁੜ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਇਹ ਕੰਮ ਬਿਨਾਂ ਦੇਰੀ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 17 ਤੋਂ 26 ਨਵੰਬਰ ਵਿਚਾਲੇ ਪਾਕਿਸਤਾਨ ਆਉਣ ਦੀ ਇਜਾਜ਼ਤ ਮਿਲ ਸਕੇ। ਲਾਂਘਾ ਬੰਦ ਹੋਏ ਦੀ ਦੂਜੀ ਵਰ੍ਹੇਗੰਢ ਮੌਕੇ ਪਾਕਿਸਤਾਨ ਨੇ ਉਮੀਦ ਜਤਾਈ ਕਿ ਭਾਰਤ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਪਾਕਿਸਤਾਨ ਆਉਣ ਦੇਵੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਬਿਆਨ ਵੀ ਜਾਰੀ ਕੀਤਾ ਹੈ ਤੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਅਸੀਂ ਭਾਰਤ ਅਤੇ ਦੁਨੀਆਂ ਦੇ ਸਿੱਖ ਸਰਧਾਲੂਆਂ ਦੀ ਮੇਜ਼ਬਾਨੀ ਕਰਨ ਲਈ ਉਤਸੁਕ ਹਾਂ। ਬੀਤੇ ਦੋ ਵਰ੍ਹਿਆਂ ਵਿੱਚ ਲਾਂਘੇ ਨੇ ਨਾ ਸਿਰਫ ਭਾਰਤ ਸਗੋਂ ਦੁਨੀਆਂ ਦੇ ਸਿੱਖ ਭਾਈਚਾਰੇ ਨੂੰ ਇਸ ਧਾਰਮਿਕ ਸਥਾਨ ਤਕ ਆਸਾਨ ਪਹੁੰਚ ਦੀ ਉਨ੍ਹਾਂ ਦੀ ਇੱਛਾ ਨੂੰ ਪੂਰਾ ਕੀਤਾ ਹੈ।
India
International
Punjab
ਪਾਕਿਸਤਾਨ ਨੇ ਭਾਰਤ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
- November 10, 2021