The Khalas Tv Blog India ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕੀਤਾ ਵੱਡਾ ਐਲਾਨ
India International Punjab

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਨੂੰ ਅਗਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ। 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਹੈ। ਇਸ ਦੇ ਮੱਦੇਨਜ਼ਰ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐੱਨਸੀਓਸੀ) ਨੇ ਕਰਤਾਰਪੁਰ ਸਾਹਿਬ ਦਾ ਗੁਰਦੁਆਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨੀ ਅਖ਼ਬਾਰ ‘ਡਾਅਨ’ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐੱਨਸੀਓਸੀ ਦੀ ਮੀਟਿੰਗ ਵਿੱਚ ਸਿੱਖ ਸ਼ਰਧਾਲੂਆਂ ਨੂੰ ਸਖ਼ਤ ਕੋਰੋਨਾ ਨਿਯਮਾਂ ਤਹਿਤ ਅਗਲੇ ਮਹੀਨੇ ਤੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪ੍ਰਵਾਨਗੀ ਦੇਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ।

ਮੁਕੰਮਲ ਟੀਕਾਕਰਨ ਦੇ ਸਰਟੀਫ਼ਿਕੇਟਾਂ ਵਾਲੇ ਵਿਅਕਤੀਆਂ ਨੂੰ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਏਗੀ। ਉਹਨਾਂ ਨੂੰ ਆਪਣੀਆਂ ਆਰਟੀ-ਪੀਸੀਆਰ ਟੈਸਟ ਰਿਪੋਰਟਾਂ ਦਿਖਾਉਣੀਆਂ ਲਾਜ਼ਮੀ ਹੋਣਗੀਆਂ, ਜੋ 72 ਘੰਟਿਆਂ ਤੋਂ ਵੱਧ ਪੁਰਾਣੀਆਂ ਨਾ ਹੋਣ। ਇਸ ਤੋਂ ਇਲਾਵਾ ਰੈਪਿਡ ਐਂਟੀਜਨ ਟੈਸਟ (ਆਰਏਟੀ) ਵੀ ਹਵਾਈ ਅੱਡਿਆਂ ‘ਤੇ ਕਰਵਾਇਆ ਜਾਵੇਗਾ ਅਤੇ ਨਤੀਜਾ ਪਾਜ਼ੀਟਿਵ ਆਉਣ ਦੀ ਹਾਲਤ ਵਿੱਚ ਵਿਅਕਤੀ ਨੂੰ ਪਾਕਿਸਤਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Exit mobile version