International

ਪਾਕਿਸਤਾਨ ‘ਚ ਲੱਗੀ ਔਰਤਾਂ ਦੀ ਰੈਲੀ ‘ਤੇ ਪਾਬੰਦੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਪੀਪਲਜ਼ ਪਾਰਟੀ ਦੀ ਸੰਸਦ ਮੈਂਬਰ ਸ਼ੈਰੀ ਰਹਿਮਾਨ ਨੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਕੇਂਦਰੀ ਮੰਤਰੀ ਨੂਰ-ਉਲ-ਹੱਕ ਕਾਦਰੀ ਵੱਲੋਂ ਔਰਤਾਂ ਦੀਆਂ ਰੈਲੀਆਂ ‘ਤੇ ਪਾਬੰਦੀ ਲਗਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਿਖੇ ਪੱਤਰ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਇਸ ਪੱਤਰ ਨੂੰ ਟਵੀਟ ਕਰਦਿਆਂ ਲਿਖਿਆ, ”ਔਰਤਾਂ ਦੀ ਰੈਲੀ ‘ਤੇ ਪਾਬੰਦੀ ਲਗਾਉਣਾ ਚਿੰਤਾ ਦਾ ਵਿਸ਼ਾ ਹੈ। ਕੇਂਦਰੀ ਮੰਤਰੀ ਦਾ ਇਹ ਬਿਆਨ ਹੈਰਾਨ ਕਰਨ ਵਾਲਾ ਹੈ। ਅੱਠ ਮਾਰਚ ਨੂੰ ਮਹਿਲਾ ਦਿਵਸ ਹੈ ਅਤੇ ਉਸ ਦਿਨ ਇਹ ਪਾਬੰਦੀ।

ਉਸ ਨੇ ਲਿਖਿਆ, “ਪਾਕਿਸਤਾਨ ਵਿੱਚ ਕਿਸੇ ਨੇ ਵੀ ਔਰਤਾਂ ਨੂੰ ਹਿਜਾਬ ਦਿਵਸ ਮਨਾਉਣ ‘ਤੇ ਪਾਬੰਦੀ ਨਹੀਂ ਲਗਾਈ ਹੈ। ਇੱਕ ਪਾਸੇ ਅਸੀਂ ਹਿਜਾਬ ਪ੍ਰਤੀ ਭਾਰਤ ਦੇ ਰਵੱਈਏ ਦੀ ਆਲੋਚਨਾ ਕਰਦੇ ਹਾਂ ਅਤੇ ਦੂਜੇ ਪਾਸੇ ਅਸੀਂ 8 ਮਾਰਚ ਨੂੰ ਆਪਣੀਆਂ ਔਰਤਾਂ ਦੀ ਪ੍ਰਸਤਾਵਿਤ ਰੈਲੀ ‘ਤੇ ਪਾਬੰਦੀ ਲਗਾਉਣ ਦੀ ਗੱਲ ਕਰਦੇ ਹਾਂ। ਉਨ੍ਹਾਂ ਨੇ ਕਿਹਾ, “ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਵਰਗ ਦੀਆਂ ਔਰਤਾਂ ਦੀ ਅਗਵਾਈ ਕਰਦਾ ਹੈ। ਅਜਿਹਾ ਕਰਕੇ ਤੁਸੀਂ ਅੰਤਰਰਾਸ਼ਟਰੀ ਮਹਿਲਾ ਦਿਵਸ ਵਾਲੇ ਦਿਨ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਆਜ਼ਾਦੀ ਅਤੇ ਅਧਿਕਾਰਾਂ ਤੋਂ ਵਾਂਝਾ ਕਰ ਰਹੇ ਹੋ।