Others

ਸ਼੍ਰੀਲੰਕਾ ‘ਚ ਬੁਰਕਾ ਬੈਨ ਕਰਨ ਦੇ ਫੈਸਲੇ ‘ਤੇ ਪਾਕਿਸਤਾਨ ਨੇ ਨਾਰਾਜ਼ਗੀ ਜਤਾਈ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਸੁਰੱਖਿਆ ਦਾ ਹਲਾਵਾ ਦੇ ਕੇ ਸ਼੍ਰੀਲੰਕਾ ਵਿੱਚ ਬੈਨ ਕੀਤੇ ਗਏ ਬੁਰਕੇ ‘ਤੇ ਪਾਕਿਸਤਾਨ ਨੇ ਨਾਰਾਜ਼ਗੀ ਜਾਹਿਰ ਕੀਤੀ ਹੈ। ਸ਼੍ਰੀਲੰਕਾ ਵਿੱਚ ਜਨਤਕ ਥਾਵਾਂ ‘ਤੇ ਮੂੰਹ ਢਕਣ ਵਾਲੇ ਪਹਿਰਾਵਿਆਂ ‘ਤੇ ਪਾਬੰਦੀ ਲਗਾਈ ਗਈ ਸੀ।

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਕੈਬਨਿਟ ਨੇ ਦਸਤਖਤ ਕਰ ਦਿੱਤੇ ਹਨ ਤੇ ਹੁਣ ਸੰਸਦ ਦੀ ਮਨਜ਼ੂਰੀ ਮਿਲਣ ਦੀ ਉਡੀਕ ਹੈ। ਸ਼੍ਰੀਲੰਕਾ ਦੇ ਇਸ ਫੈਸਲੇ ਉੱਪਰ ਪਾਕਿਸਤਾਨ ਨੇ ਨਾਰਾਜ਼ਗੀ ਜਾਹਿਰ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਇਸ ਨਾਲ ਪੂਰੀ ਦੁਨੀਆਂ ਵਿੱਚ ਵਸਣ ਵਾਲੇ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗੀ ਹੈ। ਪਾਕਿਸਤਾਨ ਦੀ ਸਰਕਾਰ ਦਾ ਕਹਿਣਾ ਹੈ ਕਿ ਇੱਕ ਤਾਂ ਪਹਿਲਾਂ ਹੀ ਮਹਾਂਮਾਰੀ ਨੂੰ ਲੈ ਸ਼੍ਰੀਲੰਕਾ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ, ਦੂਜੇ ਪਾਸੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਸਾਖ ਨੂੰ ਲੈ ਕੇ ਘੇਰੇ ਵਿੱਚ ਹੈ। ਹੁਣ ਸੁਰੱਖਿਆ ਦੇ ਨਾਂ ‘ਤੇ ਇਸ ਵੰਡਣ ਵਾਲੇ ਕਦਮ ਨਾਲ ਸ਼੍ਰੀਲੰਕਾ ਚ ਮਾਇਨਾਰਿਟੀ ਦੇ ਮਨੁੱਖੀ ਅਧਿਕਾਰਾਂ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਇਹ ਹੋਰ ਮਜ਼ਬੂਤ ਹੋਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਇਸ ਦੌਰੇ ਤੋਂ ਪਹਿਲਾਂ ਇਮਰਾਨ ਖਾਨ ਨੇ ਸ਼੍ਰੀਲੰਕਾ ਦੀ ਸਰਕਾਰ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਸੀ ਕਿ ਜਿਸ ਵਿੱਚ ਕੋਵਿਡ ਨਾਲ ਮਰਨ ਵਾਲਿਆਂ ਮੁਸਲਮਾਨਾਂ ਦੀਆਂ ਲਾਸ਼ਾਂ ਨੂੰ ਦਫਨਾਉਣ ਦੀ ਇਜ਼ਾਜਤ ਦਿੱਤੀ ਗਈ ਸੀ।

Comments are closed.