India International

ਭਾਰਤ ’ਚ ਪਾਕਿ PM ਸ਼ਾਹਬਾਜ਼ ਸ਼ਰੀਫ਼ ਦਾ ਅਧਿਕਾਰਤ ਯੂ-ਟਿਊਬ ਚੈਨਲ ਬਲਾਕ

ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਭਾਰਤ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਅਧਿਕਾਰਤ ਯੂਟਿਊਬ ਚੈਨਲ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕ੍ਰਿਕਟਰ ਬਾਬਰ ਆਜ਼ਮ, ਹਾਰਿਸ ਰਉਫ, ਮੁਹੰਮਦ ਰਿਜ਼ਵਾਨ ਅਤੇ ਸ਼ਾਹੀਨ ਅਫਰੀਦੀ ਦੇ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤੇ ਗਏ ਹਨ।

ਇਹ ਕਦਮ ਭਾਰਤ ਸਰਕਾਰ ਵੱਲੋਂ 16 ਵੱਡੇ ਪਾਕਿਸਤਾਨੀ ਯੂਟਿਊਬ ਚੈਨਲਾਂ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਚੁੱਕਿਆ ਗਿਆ ਹੈ। ਇਨ੍ਹਾਂ ਯੂਟਿਊਬ ਚੈਨਲਾਂ ਨੇ ਭਾਰਤੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਅਤੇ ਫਿਰਕੂ ਤੌਰ ’ਤੇ ਸੰਵੇਦਨਸ਼ੀਲ ਸਮੱਗਰੀ ਦੇ ਨਾਲ-ਨਾਲ ਝੂਠੇ ਅਤੇ ਗੁੰਮਰਾਹਕੁੰਨ ਵੀਡੀਓ ਦਿਖਾਏ।

ਇਸ ਤੋਂ ਪਹਿਲਾਂ, ਭਾਰਤ ਸਰਕਾਰ ਨੇ ਕਈ ਪਾਕਿਸਤਾਨੀ ਮਸ਼ਹੂਰ ਹਸਤੀਆਂ ਦੇ ਸੋਸ਼ਲ ਮੀਡੀਆ ਖਾਤਿਆਂ ’ਤੇ ਡਿਜੀਟਲ ਸਟਰਾਈਕ ਕੀਤੀ ਸੀ, ਜਿਨ੍ਹਾਂ ਵਿਚ ਕਈ ਕ੍ਰਿਕਟਰ ਵੀ ਸ਼ਾਮਲ ਸਨ। ਭਾਰਤ ਨੇ ਸ਼ੁੱਕਰਵਾਰ (2 ਮਈ, 2025) ਨੂੰ ਭਾਰਤ ਵਿੱਚ ਬਾਬਰ ਆਜ਼ਮ, ਮੁਹੰਮਦ ਆਮਿਰ, ਨਸੀਮ ਸ਼ਾਹ, ਸ਼ਾਹੀਨ ਅਫਰੀਦੀ, ਮੁਹੰਮਦ ਰਿਜ਼ਵਾਨ, ਹੈਰਿਸ ਰਉਫ ਅਤੇ ਇਮਾਮ ਉਲ ਹੱਕ ਦੇ ਇੰਸਟਾਗ੍ਰਾਮ ਅਕਾਊਂਟਸ ਨੂੰ ਬਲਾਕ ਕਰ ਦਿੱਤਾ।