International

ਪਾਕਿਸਤਾਨੀ PM ਦੀ ਰੂਸੀ ਪੀਐੱਮ ਨਾਲ ਹੋਈ ਮੁਲਾਕਾਤ

‘ਦ ਖ਼ਾਲਸ ਬਿਊਰੋ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੂਸ ਨਾਲ ਗੈਸ ਪਾਈਪਲਾਈਨ ਪ੍ਰਾਜੈਕਟ ਲਈ ਵਚਨਬੱਧ ਹੈ। ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਸੁਧਾਰਨ ਦੀ ਗੱਲ ਵੀ ਕੀਤੀ ਹੈ। ਪਾਕਿਸਤਾਨ ਦੇ ਅੰਗਰੇਜ਼ੀ ਅਖਬਾਰ ਡਾਨ ਨੇ ਲਿਖਿਆ ਹੈ ਕਿ ਇਮਰਾਨ ਖਾਨ ਅਤੇ ਪੁਤਿਨ ਵਿਚਾਲੇ ਗੱਲਬਾਤ ਉਦੋਂ ਹੋਈ ਹੈ ਜਦੋਂ ਭਾਰਤ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਰੂਸ ਦੀ ਐੱਸ-400 ਮਿਜ਼ਾਈਲ ਪ੍ਰਣਾਲੀ ਤਾਇਨਾਤ ਕਰ ਰਿਹਾ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਨੇ ਪੁਤਿਨ ਅਤੇ ਇਮਰਾਨ ਖਾਨ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਨੂੰ ਲੈ ਕੇ ਬਿਆਨ ਜਾਰੀ ਕੀਤਾ ਹੈ।

ਬਿਆਨ ‘ਚ ਕਿਹਾ ਗਿਆ ਹੈ, ”ਪ੍ਰਧਾਨ ਮੰਤਰੀ ਨੇ ਰੂਸ ਨਾਲ ਦੁਵੱਲੇ ਸਬੰਧਾਂ, ਵਪਾਰ, ਊਰਜਾ ਅਤੇ ਆਰਥਿਕ ਸਹਿਯੋਗ ਨੂੰ ਵਧਾਉਣ ਦੀ ਗੱਲ ਕੀਤੀ ਹੈ। ਇਮਰਾਨ ਖਾਨ ਨੇ ਗੈਸ ਪਾਈਪਲਾਈਨ ਪ੍ਰਾਜੈਕਟ ਨੂੰ ਲੈ ਕੇ ਰਾਸ਼ਟਰਪਤੀ ਪੁਤਿਨ ਨੂੰ ਆਪਣੀ ਵਚਨਬੱਧਤਾ ਜ਼ਾਹਰ ਕੀਤੀ ਹੈ।