‘ਦ ਖ਼ਾਲਸ ਬਿਊਰੋ : ਪਾਕਿਸਤਾਨ ਇਸ ਸਮੇਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਇਸਹਾਕ ਡਾਰ ਹੋਣਗੇ। ਇਸਹਾਕ ਡਾਰ ਨੂੰ ਵਿੱਤ ਮੰਤਰੀ ਬਣਾਉਣ ਦਾ ਰਸਮੀ ਫੈਸਲਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਸ਼ਨੀਵਾਰ ਨੂੰ ਲੰਡਨ ‘ਚ ਹੋਈ ਬੈਠਕ ਦੌਰਾਨ ਲਿਆ ਗਿਆ। ਮੀਟਿੰਗ ਵਿੱਚ ਮਿਫ਼ਤਾਹ ਇਸਮਾਈਲ ਅਤੇ ਇਸਹਾਕ ਡਾਰ ਤੋਂ ਇਲਾਵਾ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਹੋਰ ਆਗੂ ਮੌਜੂਦ ਸਨ।