International

ਪਾਕਿਸਤਾਨ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਨੇ ਕਿਸਾਨੀ ਅੰਦੋਲਨ ‘ਤੇ ਦਿੱਤੀ ਪ੍ਰਤੀਕਿਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਵਿਦੇਸ਼ਾਂ ਵਿੱਚੋਂ ਵੀ ਲੋਕ ਕਿਸਾਨੀ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਅਜਿਹੇ ਵਿੱਚ ਪਾਕਿਸਤਾਨ ਨੇ ਵੀ ਕਿਸਾਨੀ ਅੰਦੋਲਨ ਬਾਰੇ ਆਪਣਾ ਮੂੰਹ ਖੋਲ੍ਹਿਆ ਹੈ।

ਪਾਕਿਸਤਾਨ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਕਿਸਾਨੀ ਅੰਦੋਲਨ ‘ਤੇ ਚਿੱਪਣੀ ਕਰਦਿਆਂ ਕਿਹਾ ਕਿ “ ਭਾਰਤ ਵਿੱਚ ਜੋ ਹੋ ਰਿਹਾ ਹੈ, ਉਸ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਪੰਜਾਬੀ ਤਕਲੀਫ ਵਿੱਚ ਹਨ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬੀਆਂ ਦੀ ਕਿਸੇ ਨਾ ਕਿਸੇ ਤਰੀਕੇ ਨਾਲ ਘੇਰਾਬੰਦੀ ਕੀਤੀ ਜਾ ਰਹੀ ਹੈ। ਪੰਜਾਬੀਆਂ ਨੇ ਆਪਣੇ ਖੂਨ ਨਾਲ ਆਜ਼ਾਦੀ ਦੀ ਕੀਮਤ ਅਦਾ ਕੀਤੀ ਹੈ। ਪੰਜਾਬੀ ਆਪਣੀ ਹੀ ਨਾਦਾਨੀ ਦੇ ਸ਼ਿਕਾਰ ਹਨ। ”