The Khalas Tv Blog Khaas Lekh 70 ਸਾਲ ਤੋਂ ਇਸ ਪਿੰਡ ‘ਚ ਨਹੀਂ ਹੋਈਆਂ ਪੰਚਾਇਤੀ ਚੋਣਾ
Khaas Lekh Punjab

70 ਸਾਲ ਤੋਂ ਇਸ ਪਿੰਡ ‘ਚ ਨਹੀਂ ਹੋਈਆਂ ਪੰਚਾਇਤੀ ਚੋਣਾ

ਸੰਗਰੂਰ : ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਵਿਗਲ ਬੱਜ ਚੁਕਿਆ ਹੈ। ਅਗਲੇ ਮਹੀਨੇ ਕਿਸੇ ਵੀ ਤਾਰੀਖ਼ ਨੂੰ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਅੱਜ ਤੁਹਾਨੂੰ ਜ਼ਿਲ੍ਹਾ ਸੰਗਰੂਰ ਦੇ ਉਸ ਪਿੰਡ ਦੀ ਤਸਵੀਰ ਦਿਖਾਉਣ ਲੱਗੇ ਆਂ ਜਿੱਥੇ ਪਿਛਲੇ ਕਈ ਦਹਾਕਿਆਂ ਤੋਂ ਸਰਪੰਚੀ ਲਈ ਪੰਚਾਇਤੀ ਚੋਣਾਂ ਨਹੀਂ ਹੋਈਆਂ

70 ਸਾਲ ਤੋਂ ਇਸ ਪਿੰਡ ‘ਚ ਨਹੀਂ ਹੋਈਆਂ ਪੰਚਾਇਤੀ ਚੋਣਾਂ ਜ਼ਿਲਾ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਦੇ ਵਿੱਚ ਪੈਂਦੇ ਪਿੰਡ ਤੁਰੀ ਦੀ ਜੋ ਕਿ ਆਪਣੇ ਆਪ ਦੇ ਵਿੱਚ ਇੱਕ ਮਿਸਾਲ ਬਣਿਆ ਹੋਇਆ ਹੈ। ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ  ਦੇ ਲਈ ਲੱਖਾਂ ਰੁਪਏ ਨਹੀਂ ਖ਼ਰਚਦੇ। ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਲੋਕ ਸਰਪੰਚੀ ਲਈ ਲੋਕਾਂ ਦੇ ਘਰ ਘਰ ਵੋਟਾਂ ਮੰਗਣ ਨਹੀਂ ਜਾਂਦੇ, ਇਸ ਲਈ ਵੀ ਖਾਸ ਹੈ ਕਿ ਇਸ ਪਿੰਡ ਦੇ ਵਿਚ ਕੋਈ ਵਿਰੋਧੀ ਧਿਰ ਦੇ ਤੌਰ ਦੇ ਉੱਪਰ ਸਰਪੰਚੀ ਲਈ ਮੈਦਾਨ ਦੇ ਵਿਚ ਨਹੀਂ ਉਤਰਦਾ।

ਇਸ ਪਿੰਡ ਦੇ ਲੋਕ ਸਰਪੰਚੀ  ਲਈ ਲੋਕਾਂ ਦੇ ਘਰ ਘਰ ਵੋਟਾਂ ਮੰਗਣ ਨਹੀਂ ਜਾਂਦੇ ਇਸ ਲਈ ਵੀ ਖਾਸ ਹੈ ਕਿ ਇਸ ਪਿੰਡ ਦੇ ਵਿੱਚ ਕੋਈ ਵਿਰੋਧੀ ਧਿਰ ਦੇ ਤੌਰ ਦੇ ਉੱਪਰ ਸਰਪੰਚੀ ਲਈ ਮੈਦਾਨ ਦੇ ਵਿੱਚ ਨਹੀਂ ਉਤਰਦਾ ਇਹ ਪਿੰਡ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਚ ਬੈਠ ਕੇ ਹੀ ਸਰਪੰਚੀ ਦੇ ਲਈ ਚੁਣੇ ਜਾਣ ਵਾਲੇ ਪਿੰਡ ਦੇ ਹੀ ਇੱਕ ਸੂਝਵਾਨ ਸਰਪੰਚ ਦਾ ਐਲਾਨ ਹੋ ਜਾਂਦਾ ਤੇ ਜਿਸ ਤੋਂ ਬਾਅਦ ਮੂੰਹ ਮਿੱਠਾ ਕਰਨ ਤੋਂ ਬਾਅਦ ਲੋਕ ਆਪੋ ਆਪਣੇ ਘਰੇ ਚਲੇ ਜਾਂਦੇ ਹਨ।

ਪਿੰਡ ਤੁਰੀ ਇਸ ਪਿੰਡ ਦੇ ਬਜ਼ੁਰਗ ਦੱਸਦੇ ਨੇ ਕਿ ਉਨ੍ਹਾਂ ਨੇ 70 ਸਾਲ ਦੇ ਵਿਚ ਇਕ ਵਾਰ ਸਰਪੰਚੀ ਦੇ ਲਈ ਵੋਟ ਪਾਈ ਹੈ ਉਸ ਤੋਂ ਬਿਨਾਂ ਕਦੇ ਵੀ ਇਥੇ ਸਰਪੰਚੀ ਲਈ ਵੋਟਾਂ ਨਹੀਂ ਪਈਆਂ।ਜਿੱਥੇ ਇਹ ਪਿੰਡ ਅਪਣੇ ਆਪ ਵਿਚ ਸਰਪੰਚ ਚੁਣਨ ਲਈ ਇਲਾਕੇ ਵਿਚ ਇਕ ਮਿਸਾਲ ਬਣਿਆ ਹੋਇਆ ਉੱਥੇ ਇਸ ਪਿੰਡ ਨੂੰ ਲੰਘੀਆਂ ਵੱਖ ਵੱਖ ਸਰਕਾਰਾਂ ਵਲੋਂ ਅਣਗੌਲਿਆ ਹੀ ਕੀਤਾ ਗਿਆ ਕਿਉਂਕਿ ਇਸ ਪਿੰਡ ਲਈ ਕੋਈ ਵਿਸ਼ੇਸ਼ ਪੈਕਜ ਨਹੀਂ ਦਿਤਾ ਗਿਆ। ਜਿਸ ਦੇ ਨਾਲ ਇਸ ਪਿੰਡ ਦੀ ਨੁਹਾਰ ਬਦਲ ਸਕੇ ਕਿਉਂਕਿ ਪਿੰਡ ਵਿਚ ਅਜੇ ਤੱਕ ਪੀਣ ਵਾਲੇ ਪਾਣੀ ਲਈ ਸਰਕਾਰੀ ਪਾਣੀ ਦੀ ਟੈਂਕੀ ਨਹੀਂ, ਪਿੰਡ ’ਚ ਕੋਈ ਡਿਸਪੈਂਸਰੀ ਨਹੀਂ, ਬੱਚਿਆਂ ਲਈ ਕੋਈ ਖੇਡ ਗਰਾਉਂਡ ਨਹੀਂ ਹੈੈ।

ਹਾਲੇ ਤਕ ਪਿੰਡ ਵਿਚ ਸੀਵਰੇਜ ਸਿਸਟਮ ਨਹੀਂ ਹੈ। ਪਿੰਡ ’ਚ ਇਕ ਸਰਕਾਰੀ ਪ੍ਰਾਇਮਰੀ ਸਕੂਲ ਹੈ ਜਿਸ ਵਿਚ 21 ਬੱਚੇ ਪੜ੍ਹਦੇ ਹਨ ਤੇ ਦੋ ਅਧਿਆਪਕ ਹਨ ਪਰ ਪਿੰਡ ਦੇ ਲੋਕ ਚਾਹੁੰਦੇ ਨੇ ਕਿ ਇਸ ਵਾਰ ਸਰਕਾਰ ਉਨ੍ਹਾਂ ਦੇ ਪਿੰਡ ਵੱਲ ਖਾਸ ਧਿਆਨ ਦੇਵੇ ਕਿਉਂਕਿ ਪੰਜਾਬ ਸਰਕਾਰ ਵਲੋਂ ਐਲਾਨ ਕੀਤਾ ਗਿਆ ਕਿ ਜਿਸ ਪਿੰਡ ਵਿਚ ਸਰਬਸੰਮਤੀ ਦੇ ਨਾਲ ਸਰਪੰਚ ਚੁਣਿਆ ਜਾਏਗਾ। ਉਸ ਨੂੰ 5 ਲੱਖ ਰੁਪਏ ਅਲੱਗ ਤੋਂ ਦਿਤੇ ਜਾਣਗੇ। ਪਰ ਇਸ ਪਿੰਡ ਨੂੰ ਉਮੀਦ ਹੈ ਕਿ ਇਸ ਦੀ ਇਸ ਵਾਰ ਸੁਣੀ ਜਾਵੇਗੀ।

 

Exit mobile version