The Khalas Tv Blog Punjab ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ
Punjab

ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਾਇਆ ਮਤਾ

ਇੱਕ ਵਾਰ ਫਿਰ ਪੰਜਾਬ ਦੇ ਅੰਦਰ ਪ੍ਰਵਾਸੀ ਮਜ਼ਦੂਰਾਂ ਨੂੰ ਬਾਹਰ ਕੱਢਣ ਦੇ ਪਿੰਡਾਂ ਵੱਲੋਂ ਹੁਕਮ ਜਾਰੀ ਕੀਤੇ ਹਨ। ਪਿੰਡ ਬੂਟਾ ਸਿੰਘ ਵਾਲਾ ਦੀ ਗ੍ਰਾਮ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਖ਼ਤ ਮਤਾ ਪਾਸ ਕੀਤਾ ਹੈ, ਜਿਸ ਵਿੱਚ 30 ਅਪ੍ਰੈਲ ਤੱਕ ਪ੍ਰਵਾਸੀਆਂ ਨੂੰ ਪਿੰਡ ਛੱਡਣ ਦਾ ਸਮਾਂ ਦਿੱਤਾ ਗਿਆ ਹੈ। ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਕਿਰਾਏ ਦੇ ਲਾਲਚ ਵਿੱਚ ਪਿੰਡ ਵਾਸੀ ਪ੍ਰਵਾਸੀਆਂ ਨੂੰ ਰੱਖਦੇ ਹਨ, ਜਿਸ ਨਾਲ ਵਾਰਦਾਤਾਂ ਦਾ ਖਤਰਾ ਬਣਿਆ ਰਹਿੰਦਾ ਹੈ। ਇਹ ਮਤਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਗਰਾਊਂਡ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਾਇਆ ਗਿਆ।

ਮਤੇ ਅਨੁਸਾਰ, ਗੈਰ-ਕਾਨੂੰਨੀ ਤੌਰ ‘ਤੇ ਰਹਿੰਦੇ ਪ੍ਰਵਾਸੀਆਂ ਨੂੰ ਪਿੰਡ ਦੀ ਹਦੋਂ ਬਾਹਰ ਰੱਖਿਆ ਜਾਵੇਗਾ, ਤਾਂ ਜੋ ਪਿੰਡ ਦੀਆਂ ਔਰਤਾਂ ਅਤੇ ਭਾਈਚਾਰਕ ਸਾਂਝ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜੇ ਕੋਈ ਵੀ ਵਿਅਕਤੀ ਇਸ ਮਤੇ ਦੀ ਉਲੰਘਣਾ ਕਰਦਾ ਹੈ, ਤਾਂ ਉਹ ਕਾਨੂੰਨੀ ਅਤੇ ਪੰਚਾਇਤੀ ਕਾਰਵਾਈਆਂ ਦਾ ਜ਼ਿੰਮੇਵਾਰ ਹੋਵੇਗਾ। ਨਾਲ ਹੀ, ਰਾਤ 10 ਵਜੇ ਤੋਂ ਬਾਅਦ ਪਿੰਡ ਵਿੱਚ ਕੋਈ ਅਣਜਾਣ ਜਾਂ ਪ੍ਰਵਾਸੀ ਵਿਅਕਤੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ, ਤਾਂ ਪੰਚਾਇਤ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਇਸ ਤੋਂ ਪਹਿਲਾਂ ਮੋਹਾਲੀ ਦੇ ਦੋ ਪਿੰਡਾਂ ਵਿੱਚ ਵੀ ਅਜਿਹੇ ਹੁਕਮ ਜਾਰੀ ਹੋਏ ਸਨ। ਪੰਚਾਇਤ ਦਾ ਮੰਨਣਾ ਹੈ ਕਿ ਇਹ ਫੈਸਲਾ ਪਿੰਡ ਦੀ ਸੁਰੱਖਿਆ ਅਤੇ ਸ਼ਾਂਤੀ ਲਈ ਜ਼ਰੂਰੀ ਹੈ।

 

 

 

Exit mobile version